Hoshiarpur News: ਮਧੂ ਮੱਖੀਆਂ ਦੇ ਲੜਨ ਨਾਲ ਬੱਚੀ ਦੀ ਮੌਤ, ਸਰੀਰ 'ਚ ਫੈਲਿਆ ਜ਼ਹਿਰ
Published : Jul 7, 2024, 12:40 pm IST
Updated : Jul 7, 2024, 12:46 pm IST
SHARE ARTICLE
Girl dies due to fighting bees Hoshiarpur News
Girl dies due to fighting bees Hoshiarpur News

Hoshiarpur News: ਪਰਿਵਾਰਕ ਮੈਂਬਰਾਂ ਨੇ ਸਟਾਫ 'ਤੇ ਲਗਾਇਆ ਦੋਸ਼

Girl dies due to fighting bees Hoshiarpur News: ਹੁਸ਼ਿਆਰਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਡਾਡਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਮਧੂ ਮੱਖੀਆਂ ਦੇ ਡੰਗਣ ਨਾਲ 5 ਸਾਲਾ ਬੱਚੀ ਬੀਮਾਰ ਹੋ ਗਈ। ਬੇਹੋਸ਼ੀ ਦੀ ਹਾਲਤ ਵਿੱਚ ਉਸ ਨੂੰ ਅੱਜ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਦਾਖ਼ਲ ਹੋਣ ਤੋਂ ਇੱਕ ਘੰਟੇ ਬਾਅਦ ਨੇਹਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਜਲੰਧਰ 'ਚ ਵੋਟਿੰਗ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ, ਇਹ ਆਗੂ 'ਆਪ' ਵਿਚ ਹੋਇਆ ਸ਼ਾਮਲ

ਬੱਚੀ ਨੇਹਾ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਸਕੂਲ ਮੈਨੇਜਮੈਂਟ 'ਤੇ ਬੱਚੀ 'ਤੇ ਮਧੂ ਮੱਖੀ ਦੇ ਹਮਲੇ ਦੀ ਕੋਈ ਜਾਣਕਾਰੀ ਨਾ ਦੇਣ ਦਾ ਦੋਸ਼ ਲਗਾਇਆ ਹੈ। ਜਦੋਂਕਿ ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨੇਹਾ ਨੂੰ ਕੱਲ੍ਹ ਹੀ ਠੀਕ ਹਾਲਤ ਵਿੱਚ ਘਰ ਭੇਜ ਦਿੱਤਾ ਗਿਆ ਸੀ। ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਉਸ ਦਾ ਪੋਸਟਮਾਰਟਮ ਨਹੀਂ ਕਰਵਾਇਆ ਗਿਆ।

ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਲੁਟੇਰਿਆਂ ਨੇ ATM ਵਿਚੋਂ 25 ਲੱਖ ਕੀਤੇ ਚੋਰੀ 

ਡਾਡਾ ਪਿੰਡ ਦੀ ਰਹਿਣ ਵਾਲੀ 5 ਸਾਲ ਦੀ ਨੇਹਾ ਹਰ ਰੋਜ਼ ਦੀ ਤਰ੍ਹਾਂ ਸ਼ੁੱਕਰਵਾਰ ਨੂੰ ਵੀ ਸਕੂਲ ਗਈ ਸੀ। ਸਕੂਲ ਤੋਂ ਘਰ ਵਾਪਸ ਆ ਕੇ ਜਦੋਂ ਉਸ ਦੀ ਸਿਹਤ ਠੀਕ ਨਾ ਹੋਈ ਤਾਂ ਉਨ੍ਹਾਂ ਨੇ ਨੇੜਲੇ ਡਾਕਟਰ ਤੋਂ ਦਵਾਈ ਲਈ, ਪਰ ਸ਼ਨੀਵਾਰ ਸਵੇਰੇ ਜਦੋਂ ਉਸ ਦੀ ਸਿਹਤ ਵਿਗੜਨ ਲੱਗੀ ਤਾਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ, ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  Fazilka News: ਵਿਆਹ ਤੋਂ ਬਾਅਦ ਨੌਜਵਾਨ ਨੂੰ ਕਿਸੇ ਹੋਰ ਕੁੜੀ ਨਾਲ ਹੋਇਆ ਪਿਆਰ, ਫਿਰ ਜੋ ਹੋਇਆ ਉਸ ਬਾਰੇ ਨਹੀਂ ਸੀ ਕਿਸੇ ਨੇ ਸੋਚਿਆ

ਮ੍ਰਿਤਕ ਨੇਹਾ ਦੀ ਨਾਨੀ ਸੱਤਿਆ ਨੇ ਦੋਸ਼ ਲਾਇਆ ਕਿ ਕੱਲ੍ਹ ਸ਼ੁੱਕਰਵਾਰ ਨੂੰ ਜਦੋਂ ਨੇਹਾ ਮਿਡ-ਡੇ-ਮੀਲ ਖਾਣ ਤੋਂ ਬਾਅਦ ਭਾਂਡੇ ਰੱਖਣ ਗਈ ਤਾਂ ਮੱਖੀਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਸਕੂਲ ਵੱਲੋਂ ਸਾਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਸੱਤਿਆ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਸਕੂਲ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Girl dies due to fighting bees Hoshiarpur News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement