Punjab Weather Update: ਪੰਜਾਬ ਵਿਚ ਦਿਨ ਵਿਚ ਹੀ ਛਾਏ ਕਾਲੇ ਬੱਦਲ, ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

By : GAGANDEEP

Published : Jul 7, 2024, 8:16 am IST
Updated : Jul 7, 2024, 9:48 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਮੀਂਹ

Punjab Weather Update News in punjabi : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਵੱਲੋਂ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਯੈਲੋ ਵੈਦਰ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ, ਫ਼ਿਰੋਜ਼ਪੁਰ ਵਿੱਚ 6.5 ਮਿਲੀਲੀਟਰ, ਮੋਗਾ ਵਿੱਚ 0.5 ਮਿਲੀਲੀਟਰ, ਮੁਹਾਲੀ ਵਿੱਚ 8.0 ਮਿਲੀਲੀਟਰ ਅਤੇ ਪਟਿਆਲਾ ਵਿੱਚ 12.5 ਮਿਲੀਲੀਟਰ ਮੀਂਹ ਦਰਜ ਕੀਤਾ ਗਿਆ।

​(For more Punjabi news apart from Punjab Weather Update News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement