Jalandhar News : ਸੁਸ਼ੀਲ ਕੁਮਾਰ ਰਿੰਕੂ ਨੇ ਮੌਜੂਦਾ MP ਚਰਨਜੀਤ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ , ਜਾਣੋਂ ਪੂਰਾ ਮਾਮਲਾ
Published : Jul 7, 2024, 2:40 pm IST
Updated : Jul 7, 2024, 2:41 pm IST
SHARE ARTICLE
Sushil Kumar Rinku & MP Channi
Sushil Kumar Rinku & MP Channi

ਕਿਹਾ- ਮੇਰੇ ਪਰਿਵਾਰ ਦਾ ਅਕਸ ਖਰਾਬ ਕੀਤਾ, ਆਰੋਪਾਂ ਦਾ ਸਬੂਤ ਦੇਣ ਚਰਨਜੀਤ ਚੰਨੀ

Jalandhar News : ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ  ਉਨ੍ਹਾਂ 'ਤੇ ਲਗਾਏ ਆਰੋਪਾਂ ਨੂੰ ਝੂਠਾ ਦੱਸਦੇ ਹੋਏ ਕਾਨੂੰਨੀ ਨੋਟਿਸ ਭੇਜਿਆ ਹੈ। ਅੱਜ ਯਾਨੀ ਐਤਵਾਰ ਨੂੰ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। 

ਇਸ ਦੌਰਾਨ ਉਨ੍ਹਾਂ ਨੇ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ 'ਤੇ ਗੰਭੀਰ ਆਰੋਪ ਲਗਾਏ। ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ 'ਤੇ ਲੱਗੇ ਆਰੋਪਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।  

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਜਲੰਧਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਵਿਧਾਇਕ ਸੀ ਜਾਂ ਐਮਪੀ ਸੀ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ 'ਤੇ ਗੱਲ ਕੀਤੀ।

ਰਿੰਕੂ ਨੇ ਕਿਹਾ- ਮੈਂ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ  

ਰਿੰਕੂ ਨੇ ਕਿਹਾ- ਮੈਨੂੰ ਬਹੁਤ ਦੁੱਖ ਹੈ ਕਿ ਅੱਜ ਚੰਨੀ ਸਾਹਬ ਮੇਰੇ 'ਤੇ ਆਪਣੇ ਇਲਾਕੇ 'ਚ  ਦੜਾਸੱਟਾ ਕਰਵਾਉਣ ਦਾ ਆਰੋਪ ਲਗਾ ਰਹੇ ਹਨ। ਅਜਿਹੇ 'ਚ ਰਿੰਕੂ ਨੇ ਕਿਹਾ- ਮੈਂ ਚੰਗੇ ਪਰਿਵਾਰ ਤੋਂ ਹਾਂ, ਮੇਰੇ ਪਰਿਵਾਰ 'ਤੇ ਕਈ ਝੂਠੇ ਇਲਜ਼ਾਮ ਲਗਾਏ ਗਏ। ਇਸ ਦੇ ਨਾਲ ਹੀ ਰਿੰਕੂ ਨੇ ਚੰਨੀ ਦਾ ਇੱਕ ਵੀਡੀਓ ਵੀ ਦਿਖਾਇਆ। ਜਿਸ 'ਚ ਉਹ ਰਿੰਕੂ 'ਤੇ ਆਰੋਪ ਲਗਾ ਰਹੇ ਸੀ। ਰਿੰਕੂ ਨੇ ਕਿਹਾ- ਚੰਨੀ ਸਾਹਬ ਦੇ ਕਹਿਣ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਹੈ।

ਜਦੋਂ ਮੈਂ ਕਾਂਗਰਸ ਵਿੱਚ ਸੀ ਤਾਂ ਚੰਨੀ ਮੇਰੀ ਤਾਰੀਫ਼ ਕਰਦੇ ਸਨ। ਅਜਿਹਾ ਕੀ ਹੋਇਆ ਕਿ ਹੁਣ ਉਹ ਮੈਨੂੰ ਬੁਰਾ ਭਲਾ ਕਹਿਣ ਲੱਗੇ? ਪਹਿਲਾਂ ਮੈਨੂੰ ਕਿਹਾ ਜਾਂਦਾ ਸੀ ਕਿ ਰਿੰਕੂ ਹੀਰਾ ਹੈ। ਅਜਿਹੇ 'ਚ ਮੇਰੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਰਿੰਕੂ ਨੇ ਕਿਹਾ- ਮੈਂ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਚੰਨੀ ਸਾਹਬ ਮੇਰੇ 'ਤੇ ਲਗਾਏ ਆਰੋਪਾਂ ਦਾ ਜਵਾਬ ਦੇਣ ਜਾਂ ਮੁਆਫੀ ਮੰਗਣ।

ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ 'ਚ ਜ਼ਿਮਨੀ ਚੋਣ ਲਈ ਵੋਟਾਂ ਪੈਣ 'ਚ ਸਿਰਫ ਤਿੰਨ ਦਿਨ ਬਾਕੀ ਰਹਿ ਗਏ ਹਨ। 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement