Punjab News: ਪਟਿਆਲਾ ਕੇਂਦਰੀ ਜੇਲ ਵਿੱਚ ਹਵਾਲਾਤੀ ਸੁਖਵਿੰਦਰ ਸਿੰਘ ਦੀ ਮੌਤ
Published : Jul 7, 2025, 10:43 am IST
Updated : Jul 7, 2025, 10:43 am IST
SHARE ARTICLE
Sukhwinder Singh
Sukhwinder Singh

ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਮ੍ਰਿਤਕ

Punjab News: ਕੇਂਦਰੀ ਜੇਲ ਪਟਿਆਲਾ ਵਿੱਚ ਧੋਖਾਧੜੀ ਦੇ ਦੋਸ਼ ਹੇਠ ਬੰਦ ਇਕ ਹਵਾਲਾਤੀ ਦੀ ਭੇਤ-ਭਰੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (55) ਵਾਸੀ ਪਿੰਡ ਢਕੋਲੀ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਸੁਖਵਿੰਦਰ ਨੂੰ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਉਸ ਦੀ ਮੌਤ ਹੋਈ ਹੈ।

ਦੂਜੇ ਪਾਸੇ ਪਟਿਆਲਾ ਜੇਲ ਅਧਿਕਾਰੀਆਂ ਨੇ ਕਿਹਾ ਕਿ ਹਵਾਲਾਤੀ ਨੂੰ ਮੌਕੇ ਸਿਰ ਮੈਡੀਕਲ ਸਹੂਲਤ ਦਿੱਤੀ ਗਈ ਪਰ ਉਹ ਨਹੀਂ ਬਚ ਸਕਿਆ। ਮ੍ਰਿਤਕ ਦੇ ਪੁੱਤਰ ਪ੍ਰਿੰਸ ਨੇ ਦੱਸਿਆ ਕਿ ਉਸ ਦੇ ਪਿਤਾ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ। ਬੀਤੇ ਦਿਨ ਜੇਲ ਵਿੱਚੋਂ ਉਸ ਦੇ ਪਿਤਾ ਦਾ ਫ਼ੋਨ ਆਇਆ ਸੀ। ਇਸ ਦੌਰਾਨ ਉਨ੍ਹਾਂ ਦੱਸਿਆ ਸੀ ਕਿ ਛਾਤੀ ਵਿੱਚ ਦਰਦ ਹੋ ਰਿਹਾ ਹੈ ਪਰ ਸਮੇਂ ਸਿਰ ਉਸ ਨੂੰ ਮੈਡੀਕਲ ਸਹੂਲਤ ਨਹੀਂ ਮਿਲ ਰਹੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਜੇਲ ਤੋਂ ਫੋਨ ਆਇਆ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਮੈਜਿਸਟਰੇਟ ਦੀ ਮੌਜੂਦਗੀ ਵਿੱਚ ਮ੍ਰਿਤਕ ਦਾ ਐਤਵਾਰ ਨੂੰ ਪੋਸਟਮਾਰਟਮ ਹੋਇਆ। ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਸੁਖਵਿੰਦਰ ਸਿੰਘ ਦੇ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਦੇ ਥਾਣਾ ਢਕੋਲੀ ਵਿੱਚ ਮਾਮਲਾ ਦਰਜ ਸੀ, ਜਿਸ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ ਪਟਿਆਲਾ ਭੇਜ ਦਿੱਤਾ ਗਿਆ। ਜੇਲ ਵਿੱਚ ਮੈਡੀਕਲ ਸਹੂਲਤ ਸਮੇਂ ਸਿਰ ਨਾ ਮਿਲਣ ਕਾਰਨ ਹਾਲਤ ਵਿਗੜਨ ਮਗਰੋਂ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਦੇ ਉੱਪਰ ਸੁਖਵਿੰਦਰ ਸਿੰਘ ਦੇ ਪੁੱਤਰ ਪ੍ਰਿੰਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਮੋਹਾਲੀ ਦੇ ਵਿੱਚ ਇਸ ਪੂਰੇ ਮਾਮਲੇ ਦੇ ਬਾਬਤ ਮੰਗ ਰੱਖਾਂਗੇ ਕੀ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਫਿਲਹਾਲ ਪਰਿਵਾਰ ਸਾਰਾ ਮੋਹਾਲੀ ਸ਼ਿਫਟ ਹੋ ਗਿਆ ਹੈ ।

(For more news apart from “Sukhwinder Singh, an inmate, dies in Patiala Central Jail news in punjabi, ” stay tuned to Rozana Spokesman.)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement