ਪੰਜਾਬ ਅੰਦਰ ਮੁੜ ਸਖ਼ਤੀ ਦੇ ਸੰਕੇਤ, ਤਿੰਨ ਜ਼ਿਲ੍ਹਿਆਂ 'ਚ ਰਾਤ 9 ਤੋਂ ਸਵੇਰੇ 5 ਵਜੇ ਰਹੇਗਾ ਕਰਫਿਊ!
Published : Aug 7, 2020, 9:48 pm IST
Updated : Aug 7, 2020, 9:48 pm IST
SHARE ARTICLE
Capt Amrinder Singh
Capt Amrinder Singh

ਕਰੋਨਾ ਦੇ ਮਾਮਲੇ ਲਗਾਤਾਰ ਵੱਧਣ ਬਾਅਦ ਚੁਕਿਆ ਕਦਮ

ਚੰਡੀਗੜ੍ਹ : ਵਧਦੇ ਕਰੋਨਾ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇਕ ਵਾਰ ਸਖ਼ਤੀ ਵਰਤਣੀ ਸ਼ੁਰੂ ਕਰ ਦਿਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਦਰ ਰਾਤ ਦੇ ਕਰਫਿਊ ਦਾ ਸਮਾਂ  ਬਦਲ ਦਿਤਾ ਹੈ। ਇਹ ਕਦਮ ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੁਕਿਆ ਗਿਆ ਹੈ।

Captain Amrinder Singh Captain Amrinder Singh

ਕਾਬਲੇਗੌਰ ਹੈ ਕਿ ਪੰਜਾਬ ਅੰਦਰ ਕਰੋਨਾ ਕੇਸਾਂ ਦਾ ਗਰਾਫ਼ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਪਹਿਲਾਂ ਜਿਹੜੇ ਇਲਾਕੇ ਕਰੋਨਾ ਦੀ ਮਾਰ ਤੋਂ ਬਚੇ ਹੋਏ ਸਨ, ਹੁਣ ਉੱਥੇ ਵੀ ਕਰੋਨਾ ਦੇ ਕੇਸ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਤਿੰਨ ਪ੍ਰਮੁੱਖ ਸ਼ਹਿਰਾਂ ਜਲੰਧਰ, ਲੁਧਿਆਣਾ ਅਤੇ ਪਟਿਆਲਾ 'ਚ ਕਰੋਨਾ ਦਾ ਅੰਕੜਾ ਪਿਛਲੇ ਦਿਨਾਂ ਦੌਰਾਨ ਕਾਫ਼ੀ ਤੇਜ਼ੀ ਨਾਲ ਵਧਿਆ ਹੈ।

Corona Virus Corona Virus


ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸ਼ਹਿਰਾਂ 'ਚ ਰਾਤ ਦੇ ਕਰਫਿਊ ਦਾ ਸਮਾਂ ਤਬਦੀਲ ਕਰ ਦਿਤਾ ਹੈ। ਇਹ ਹੁਕਮ ਭਲਕੇ ਸਨਿੱਚਰਵਾਰ ਤੋਂ ਲਾਗੂ ਹੋ ਜਾਣਗੇ। ਨਵੇਂ ਹੁਕਮਾਂ ਤਹਿਤ ਹੁਣ ਜਲੰਧਰ,  ਲੁਧਿਆਣਾ ਅਤੇ ਪਟਿਆਲਾ ਅੰਦਰ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰਫਿਊ ਰਹੇਗਾ।

capt Amrinder Singhcapt Amrinder Singh

ਕਬਲੇਗੌਰ ਹੈ ਕਿ ਪਿਛਲੇ ਦਿਨਾਂ ਦੌਰਾਨ ਵੀ ਪੰਜਾਬ ਸਰਕਾਰ ਨੇ ਸਖ਼ਤੀ ਵਰਤਦਿਆਂ ਵੀਕੈਂਡ 'ਤੇ ਸਨਿੱਚਰਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ 'ਚ ਬਾਅਦ 'ਚ ਢਿੱਲ ਦੇ ਦਿਤੀ ਗਈ ਸੀ। ਹੁਣ ਜਦੋਂ ਇਕ ਵਾਰ ਫਿਰ ਵਧਦੇ ਕਰੋਨਾ ਕੇਸਾਂ ਕਾਰਨ ਸਰਕਾਰ ਨੇ ਸਖ਼ਤੀ ਦੇ ਸੰਕੇਤ ਦਿਤੇ ਹਨ। ਆਉਂਦੇ ਦਿਨਾਂ 'ਚ ਕਰੋਨਾ ਕੇਸ ਵਧਣ ਦੀ ਸੂਰਤ 'ਚ ਪਾਬੰਦੀਆਂ ਵਧਣ ਦੇ ਅਸਾਰ ਬਣ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement