ਬਾਜਵਾ ਨੇ ਮੁੜ ਵਿਖਾਏ ਤੇਵਰ, ਜਾਖੜ 'ਤੇ ਨਿਸ਼ਾਨਾ ਸਾਧਦਿਆਂ ਸੀਬੀਆਈ ਜਾਂਚ ਦੀ ਮੰਗ ਦੁਹਰਾਈ!
Published : Aug 7, 2020, 4:15 pm IST
Updated : Aug 7, 2020, 4:15 pm IST
SHARE ARTICLE
Partap Singh Bajwa
Partap Singh Bajwa

ਪੀੜਤਾਂ ਨੂੰ 10-10 ਲੱਖ ਮੁਆਵਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਦੇ ਮਾਝਾ ਏਰੀਏ ਅੰਦਰ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਤੋਂ ਬਾਅਦ ਪੰਜਾਬ ਅੰਦਰ ਸਿਆਸੀ ਘਮਾਸਾਨ ਵਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ 'ਤੇ ਚੌਤਰਫ਼ਾ ਹਮਲੇ ਜਾਰੀ ਹਨ। ਇਸ ਮਾਮਲੇ 'ਚ ਆਪਣੀ ਹੀ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਆਗੂਆਂ ਸਮਸ਼ੇਰ ਸਿੰਘ ਦੂਲੋਂ ਅਤੇ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਅਨੁਸਾਸ਼ਨੀ ਕਾਰਵਾਈ ਦਾ ਮੁੱਦਾ ਵੀ ਤੁਲ ਫੜਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਇਸ ਸਬੰਧੀ ਕਮਾਡ ਵੱਲ ਪੱਤਰ ਲਿਖ ਚੁੱਕੇ ਹਨ।

Partap Singh BajwaPartap Singh Bajwa

ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਅਪਣੇ ਸਟੈਂਡ 'ਤੇ ਅਜੇ ਵੀ ਕਾਇਮ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਮੋੜਵਾਂ ਹਮਲਾ ਕਰਦਿਆਂ ਖੁਦ 'ਤੇ ਲੱਗ ਰਹੇ ਦੋਸ਼ਾਂ ਨੂੰ ਬੇਬੁਨਿਆਦ ਦਸਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਨੀਲ ਜਾਖੜ ਜਾਂ ਕੋਈ ਹੋਰ ਕੌਣ ਹੁੰਦਾ ਹੈ, ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢਣ ਵਾਲਾ।

Capt Amrinder Singh-Partap BajwaCapt Amrinder Singh-Partap Bajwa

ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਤੀ ਵਫਾਦਾਰ ਹਨ ਅਤੇ ਹਮੇਸ਼ਾ ਹੀ ਰਹਿਣਗੇ। ਉਨ੍ਹਾਂ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ ਸਰਕਾਰ 'ਤੇ ਮੁੜ ਹਮਲਾ ਬੋਲਦਿਆਂ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

Sunil JakharSunil Jakhar

ਬਾਜਵਾ ਅੱਜ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਜਾਨ ਗੁਆਉਣ ਵਾਲਿਆਂ ਦੇ ਪਰਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਵਾਰਾਂ ਲਈ ਸਰਕਾਰ ਤੋਂ 10-10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।

Partap Singh BajwaPartap Singh Bajwa

ਬੀਤੇ ਦਿਨੀਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਸਕਿਊਰਟੀ 'ਚ ਵਾਧੇ ਸਬੰਧੀ ਉਠਾਏ ਗਏ ਸਵਾਲਾਂ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਸਕਿਊਰਟੀ ਮਿਲੀ ਹੋਈ ਹੈ, ਉਹ ਕੋਈ ਨਵੀਂ ਨਹੀਂ ਹੈ। ਇਹ ਸਕਿਊਰਟੀ ਤਾਂ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਮਿਲੀ ਹੋਈ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸਕਿਊਰਟੀ ਦੇਣ ਸਬੰਧੀ ਗੁਲਾਮ ਨਬੀ ਆਜ਼ਾਦ  ਨੇ ਵੀ ਕੇਂਦਰ ਸਰਕਾਰ ਵੱਲ ਪੱਤਰ ਲਿਖਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement