ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ : ਧਰਮਸੋਤ
Published : Aug 7, 2020, 11:48 am IST
Updated : Aug 7, 2020, 11:49 am IST
SHARE ARTICLE
Sadhu Singh Dharmsot
Sadhu Singh Dharmsot

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾ

ਚੰਡੀਗੜ੍ਹ, 6 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇਥੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਹਰ ਪਿੰਡ ’ਚ 400 ਬੂਟੇ ਲਾਉਣ ਦਾ ਐਲਾਨ ਕਰ ਚੁੱਕੇ ਹਨ।

Sadhu Singh Dharamsot Sadhu Singh Dharamsot

ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਦੇ ਹਿੱਸੇ ਵਜੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਵਿਖੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰ ਕੇ ਬੂਟੇ ਲਾਏ ਜਾਣਗੇ। ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰ-ਘਰ ਹਰਿਆਲੀ ਮੁਹਿੰਮ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਢੁਕਵੀਆਂ ਥਾਵਾਂ ’ਤੇ ਬੈਨਰ ਲਾਏ ਜਾਣਗੇ।

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁਧਤਾ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ।  ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮਾਜ ਸੇਵੀ ਜਥੇਬੰਦੀਆਂ, ਯੂਥ ਕਲੱਬਾਂ ਅਤੇ ਚਾਹਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਮੁਫ਼ਤ ਬੂਟੇ ਮਹਈਆ ਕਰਵਾ ਰਿਹਾ ਹੈ ਅਤੇ ਉਹ ਬੂਟੇ ਲਾ ਕੇ, ਬੂਟਿਆਂ ਨੂੰ ਪਾਲਣ ਦੀ ਜ਼ਿੰਮੇਵਾਰੀ ਵੀ ਨਿਭਾਉਣ। ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਸ਼੍ਰੀਮਤੀ ਰਵਨੀਤ ਕੌਰ, ਵਧੀਕ ਸਕੱਤਰ ਜੰਗਲਾਤ ਸ਼੍ਰੀ ਰਵਿੰਦਰ ਸਿੰਘ ਅਤੇ ਪ੍ਰਧਾਨ ਮੁੱਖ ਵਣਪਾਲ ਸ਼੍ਰੀ ਜਤਿੰਦਰ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement