ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ, ਨੀਰਜ ਚੋਪੜਾ ਨੂੰ ਦਿੱਤਾ ਜਾਵੇਗਾ ਦੋ ਕਰੋੜ ਦਾ ਇਨਾਮ
Published : Aug 7, 2021, 9:00 pm IST
Updated : Aug 7, 2021, 9:00 pm IST
SHARE ARTICLE
Captain Amarinder Singh Announces Special Cash Reward for Neeraj Chopra
Captain Amarinder Singh Announces Special Cash Reward for Neeraj Chopra

ਪੰਜਾਬ ਸਰਕਾਰ ਵੱਲੋਂ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਨਕਦ ਇਨਾਮ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਚੰਡੀਗੜ੍ਹ: ਟੋਕੀਉ ’ਚ ਜਾਰੀ ਉਲੰਪਿਕ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਣ ਵਾਲੇ ਜੈਵਲਿਨ ਥ੍ਰੋਅਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਨਕਦ ਇਨਾਮ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ਹੈ।

Neeraj Chopra Neeraj Chopra

ਹੋਰ ਪੜ੍ਹੋ: ਬੰਬੀਹਾ ਗਰੁੱਪ ਨੇ ਲਈ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਸਾਂਝੀ ਕੀਤੀ ਪੋਸਟ

ਉਹਨਾਂ ਲਿਖਿਆ, ‘ਨੀਰਜ ਚੋਪੜਾ ਜੋ ਨਾ ਸਿਰਫ਼ ਬੇਹਤਰੀਨ ਐਥਲੀਟ ਹਨ ਬਲਕਿ ਭਾਰਤੀ ਫੌਜ ਵਿਚ ਸੇਵਾ ਵੀ ਨਿਭਾਅ ਰਹੇ ਹਨ ਜਿਨ੍ਹਾਂ ਨੇ ਐਥਲੀਟ ਵਿਚ ਸੋਨੇ ਦਾ ਤਗਮਾ ਜਿੱਤ ਕੇ ਸ਼ਾਨਦਾਰ ਤੇ ਬੇਮਿਸਾਲ ਇਤਿਹਾਸ ਰਚ ਦਿੱਤਾ ਹੈ। ਸਾਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਨੀਰਜ ਚੋਪੜਾ ਨੂੰ ਸਾਡੀ ਸਰਕਾਰ ਵੱਲੋਂ 2 ਕਰੋੜ ਰੁਪਏ ਦਾ ਵਿਸ਼ੇਸ਼ ਨਕਦ ਇਨਾਮ ਦਿੱਤਾ ਜਾਵੇਗਾ। ਅੱਜ ਦਾ ਦਿਨ ਸਾਡੇ ਸਾਰੇ ਦੇਸ਼ਵਾਸੀਆਂ ਤੇ ਭਾਰਤੀ ਫੌਜ ਲਈ ਮਾਣ ਵਾਲਾ ਦਿਨ ਹੈ। ਜੈ ਹਿੰਦ’।

TweetTweet

ਹੋਰ ਪੜ੍ਹੋ: ਪੂਰਾ ਹੋਇਆ 'ਉੱਡਣਾ ਸਿੱਖ' ਦਾ ਸੁਪਨਾ, ਨੀਰਜ ਚੋਪੜਾ ਨੇ ਮਿਲਖਾ ਸਿੰਘ ਨੂੰ ਸਮਰਪਿਤ ਕੀਤਾ ਗੋਲਡ ਮੈਡਲ

ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਨੀਰਜ ਚੋਪੜਾ ਲਈ 6 ਕਰੋੜ ਰੁਪਏ ਅਤੇ 1 ਕਲਾਸ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮਨੋਹਰ ਲਾਲ ਖੱਟੜ ਨੇ ਕਿਹਾ ਕਿ ਟੋਕੀਉ ਉਲੰਪਿਕ ਤੋਂ ਸਾਰੇ ਖਿਡਾਰੀ ਵਾਪਸ ਆਉਣ 'ਤੇ 13 ਅਗਸਤ ਨੂੰ ਹਰਿਆਣਾ ਵਿਚ ਜਸ਼ਨ ਮਨਾਏ ਜਾਣਗੇ।

 Neeraj ChopraNeeraj Chopra

ਹੋਰ ਪੜ੍ਹੋ: ਮਮਤਾ ਬੈਨਰਜੀ ਨੇ ਨਵੇਂ ਬਿਜਲੀ ਕਾਨੂੰਨ ਖਿਲਾਫ਼ ਖੋਲ੍ਹਿਆ ਮੋਰਚਾ, ਪੀਐਮ ਮੋਦੀ ਨੂੰ ਲਿਖੀ ਚਿੱਠੀ

ਜ਼ਿਕਰਯੋਗ ਹੈ ਕਿ ਭਾਰਤ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਗੋਲਡ ਮੈਡਲ ਜਿੱਤ ਕੇ ਮਰਹੂਮ ਐਥਲੀਟ ਮਿਲਖਾ ਸਿੰਘ ਦਾ ਸੁਪਨਾ ਪੂਰਾ ਕੀਤਾ ਹੈ। ਨੀਰਜ ਨੇ ਫਾਈਨਲ ਮੁਕਾਬਲੇ ਵਿਚ 87.58 ਮੀਟਰ ਦਾ ਥ੍ਰੋਅ ਕਰਕੇ ਗੋਲਡ ਮੈਡਲ ’ਤੇ ਕਬਜ਼ਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement