ਖੇਤ 'ਚ ਪਾਣੀ ਲਗਾਉਣ ਨੂੰ ਲੈ ਕੇ ਦੋ ਭਰਾਵਾਂ ਵਿਚਾਲੇ ਹੋਈ ਲੜਾਈ, ਚੱਲੀਆਂ ਗੋਲੀਆਂ, ਚਾਰ ਜ਼ਖਮੀ

By : GAGANDEEP

Published : Aug 7, 2021, 2:36 pm IST
Updated : Aug 7, 2021, 3:02 pm IST
SHARE ARTICLE
Fighting between two brothers over watering the field
Fighting between two brothers over watering the field

ਖੇਤ 'ਚ ਪਾਣੀ ਲਗਾਉਣ ਨੂੰ ਲੈ ਕੇ ਹੋਇਆ ਵਿਵਾਦ

ਮਾਨਸਾ (ਪਰਮਦੀਪ ਰਾਣਾ) ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਵਿੱਚ ਦੋ ਗੁੱਟਾ ਵਿੱਚ ਖੇਤ ਵਿੱਚ ਪਾਣੀ ਲਗਾਉਣ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਅੰਨ੍ਹਵਾਹ ਫਾਇਰਿੰਗ ਵੀ ਕੀਤੀ ਗਈ। ਗੋਲੀ ਲੱਗਣ ਕਾਰਨ ਚਾਰ ਲੋਕ ਜਖ਼ਮੀ ਹੋ ਗਏ।

Fighting between two brothers over watering the fieldFighting between two brothers over watering the field

ਜਿਨ੍ਹਾਂ ਨੂੰ ਮਾਨਸੇ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 2 ਲੋਕਾਂ ਦੀ ਹਾਲਤ ਨਾਜ਼ੁਕ ਹੋਣ ਦੇ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ ਜਦੋਂ ਕਿ 2 ਲੋਕਾਂ ਦਾ ਇਲਾਜ ਚੱਲ ਰਿਹਾ ਹੈ।

Fighting between two brothers over watering the fieldFighting between two brothers over watering the field

ਪੀੜ੍ਹਤ ਪੱਖ ਦੇ ਲੋਕਾਂ ਨੇ ਦੱਸਿਆ ਕਿ ਦੋਹਾਂ ਭਰਾਵਾਂ 'ਚ ਲੰਬੇ ਸਮੇਂ ਤੋਂ ਖੇਤ ਵਿੱਚ ਪਾਣੀ ਲਗਾਉਣ ਨੂੰ ਲੈ ਕੇ ਵਿਵਾਦ ਚਲਦਾ ਆ ਰਿਹਾ ਹੈ। ਜਿਸਦਾ ਕਈ ਵਾਰ ਪਿੰਡ ਦੀ ਪੰਚਾਇਤ ਨੇ ਸਮਝੌਤਾ ਵੀ ਕਰਵਾਇਆ ਪਰ ਜਦ ਭਰਾ ਖੇਤ ਵਿੱਚ ਪਾਣੀ ਲਗਾਉਣ ਲੱਗਾ ਤਾਂ ਦੂਜੇ ਗੁੱਟ ਨੇ ਆ ਕੇ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਦਿੱਤੀ।

Fighting between two brothers over watering the fieldFighting between two brothers over watering the field

ਜਿਸ ਵਿੱਚ 3 ਲੋਕ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਮਾਨਸੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਦੋ ਦੀ ਹਾਲਤ ਨਾਜ਼ੁਕ ਹੋਣ  ਕਰਕੇ ਉਨ੍ਹਾਂ ਨੂੰ ਦੂਜੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ।

Fighting between two brothers over watering the fieldFighting between two brothers over watering the field

ਲੋਕਾਂ ਚ ਆਏ ਦਿਨ ਸਹਿਣਸ਼ੀਲਤਾ ਘੱਟਦੀ ਜਾ ਰਹੀ ਹੈ ਜਿਸ ਕਾਰਨ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement