ਸੱਪ ਦੇ ਡੰਗਣ ਕਾਰਨ ਨੌਜਵਾਨ ਕੁੜੀ ਦੀ ਹੋਈ ਮੌਤ, 12 ਜਮਾਤ ਦੀ ਵਿਦਿਆਰਥਣ ਸੀ ਮ੍ਰਿਤਕ ਲੜਕੀ
Published : Aug 7, 2022, 1:06 pm IST
Updated : Aug 7, 2022, 1:06 pm IST
SHARE ARTICLE
photo
photo

ਨਾਨਕੇ ਰਹਿੰਦੀ ਸੀ ਮ੍ਰਿਤਕ ਲੜਕੀ

Rating:

 

 ਹੀਰੋਂ ਖੁਰਦ:  ਜ਼ਿਲ੍ਹਾ ਮਾਨਸਾ ਤੋਂ ਦੁਖਧਾਈ ਖਬਰ ਸਾਹਮਣੇ ਆਈ ਹੈ। ਜਿਥੇ ਇਕ ਲੜਕੀ ਦੀ ਸੰਪ ਦੇ ਡੰਗਣ ਨਾਲ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਮ  ਸੰਦੀਪ ਕੌਰ ਸੀ। ਉਹ ਬਾਰਵੀਂ ਕਲਾਸ ਦੀ ਵਿਦਿਆਰਥਣ ਸੀ।

Sandeep SinghSandeep Singh

ਮ੍ਰਿਤਕਾ ਦੇ ਨਾਨਾ ਰਾਮ ਸਿੰਘ ਨੰਬਰਦਾਰ ਨੇ ਦੱਸਿਆ ਕਿ ਲੰਘੀ ਰਾਤ ਉਹ, ਉਸ ਦੀ ਪੋਤੀ ਅਤੇ ਦੋਹਤੀ ਸੰਦੀਪ ਕੌਰ ਇੱਕੋ ਕਮਰੇ 'ਚ ਸੁੱਤੇ ਪਏ ਸਨ ਤਾਂ ਅਚਾਨਕ ਤਕਰੀਬਨ ਰਾਤ ਦੇ ਸਾਢੇ ਕੁ 10 ਵਜੇ ਉਸ ਦੀ ਦੋਹਤੀ ਨੇ ਲੱਤ 'ਤੇ ਕੁਝ ਲੜ ਜਾਣ ਦੀ ਸ਼ਿਕਾਇਤ ਕੀਤੀ ਜਿਸ ਤੁਰੰਤ ਉਸ ਨੂੰ ਮੁੱਢਲੀ ਸਹਾਇਤਾ ਲਈ ਲਿਜਾਇਆ ਗਿਆ।ਉਨ੍ਹਾਂ ਦੱਸਿਆ ਕਿ ਲੜਕੀ ਦੀ ਤਕਰੀਬਨ ਅੱਧੇ ਘੰਟੇ ਦਰਮਿਆਨ ਹੀ ਮੌਤ ਹੋ ਗਈ।

DEATHDEATH

ਉਨ੍ਹਾਂ ਦੱਸਿਆ ਕਿ ਜਦੋਂ ਘਰ ਆ ਕੇ ਕਮਰੇ ਦੀ ਫਰੋਲਾ ਫਰਾਲੀ ਕੀਤੀ ਤਾਂ ਤਕਰੀਬਨ 5 ਫੁੱਟ ਕਾਲੇ ਰੰਗ ਦਾ ਨਾਗ ਮਿਲਿਆ। ਰਾਮ ਸਿੰਘ ਨੇ ਦੱਸਿਆ ਕਿ ਉਸ ਦੀ ਦੋਹਤੀ ਪਿਛਲੇ ਕਈ ਸਾਲਾਂ ਤੋਂ ਉਹਨਾਂ ਕੋਲ ਰਹਿ ਰਹੀ ਸੀ। ਪਿੰਡ ਦੇ ਸਰਪੰਚ ਜਗਰਾਜ ਸਿੰਘ ਭੋਲਾ ਤੇ ਸਮੂਹ ਗ੍ਰਾਮ ਪੰਚਾਇਤ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਵਿੱਤੀ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਤੋਂ ਇਲਾਵਾ ਸਰਕਾਰੀ ਸੈਕੰਡਰੀ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਮੂਹ ਸਟਾਫ ਨੇ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement