ਪੈਦਲ ਜਾ ਰਹੇ ਨੌਜੁਆਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

By : KOMALJEET

Published : Aug 7, 2023, 9:20 am IST
Updated : Aug 7, 2023, 9:20 am IST
SHARE ARTICLE
Angrej Singh (file photo)
Angrej Singh (file photo)

ਪਤਨੀ ਨੂੰ ਲੈਣ ਸਹੁਰੇ ਘਰ ਜਾ ਰਿਹਾ ਸੀ ਨੌਜੁਆਨ 

ਮੱਲਾਂਵਾਲਾ : ਕਸਬਾ ਮੱਲਾਂਵਾਲਾ ਦੇ ਨਜ਼ਦੀਕੀ ਬਿਗ ਬੀ ਰੈਸਟੋਰੈਂਟ ਦੇ ਨਜ਼ਦੀਕ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਝੋਨੇ ਨੂੰ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ 

ਇਸ ਸਬੰਧੀ ਥਾਣਾ ਮੱਲਾਂਵਾਲਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿਤੇ ਬਿਆਨ ਵਿਚ ਸਾਰਜ ਸਿੰਘ ਪੁੱਤਰ ਆਮਾ ਵਾਸੀ ਪਿੰਡ ਅਟਾਰੀ ਨੇ ਦਸਿਆ ਕਿ ਉਸ ਦੇ ਭਤੀਜਾ ਅੰਗਰੇਜ ਸਿੰਘ ਦੀ ਪਤਨੀ ਰਮਨਦੀਪ ਕੌਰ ਝਗੜਾ ਕਰ ਕੇ ਅਪਣੇ ਪੇਕੇ ਘਰ ਬਸਤੀ ਧਰਮਪੁਰਾ ਚਲੀ ਗਈ ਸੀ ਤੇ ਅੰਗਰੇਜ ਸਿੰਘ ਉਸ ਨੂੰ ਲੈਣ ਲਈ ਬੀਤੇ ਦਿਨ 8 ਵਜੇ ਰਾਤ ਨੂੰ ਹੀ ਪੈਦਲ ਚਲਾ ਗਿਆ ਸੀ, ਜਦੋ ਉਹ ਨੇੜੇ ਬਿਗ ਬੀ ਰੈਸਟੋਰੈਂਟ ਮੱਲਾਂਵਾਲਾ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਪਿੱਛੋਂ ਟੱਕਰ ਮਾਰ ਦਿਤੀ ਤੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਚੰਦਰਮਾ ਦੇ ਪੰਧ ਤੋਂ ਚੰਦਰਯਾਨ-3 ਵਲੋਂ ਭੇਜੀ ਗਈ ਪਹਿਲੀ ਵੀਡੀਉ  

ਟੱਕਰ ਤੋਂ ਬਾਅਦ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏਐਸਆਈ ਕਰਨੈਲ ਸਿੰਘ ਨੇ ਦਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ’ਤੇ ਉਕਤ ਵਾਹਨ ਚਾਲਕ ਵਿਰੁਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement