ਡੀਜੀਪੀ ਪੰਜਾਬ ਨੇ ਵੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ

By : GAGANDEEP

Published : Aug 7, 2023, 8:36 pm IST
Updated : Aug 7, 2023, 8:36 pm IST
SHARE ARTICLE
photo
photo

ਡੀਜੀਪੀ ਪੰਜਾਬ ਨੇ ਵੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਪੁਲਿਸ ਜ਼ਿਲਿ੍ਹਆਂ ਦੇ ਆਪਣੇ ਦੌਰੇ ਦੌਰਾਨ ਖੰਨਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਥਾਣਾ ਸਿਟੀ-1 ਖੰਨਾ ਦੀ ਇਮਾਰਤ ਅਤੇ ਅਤਿ ਆਧੁਨਿਕ ਕਾਨਫਰੰਸ ਹਾਲ ਸ਼ਾਮਲ ਹਨ।

ਲੁਧਿਆਣਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀਜੀਪੀ ਨੇ ਉਨ੍ਹਾਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਪੁਖ਼ਤਾ ਜਾਣਕਾਰੀ ਸਾਂਝੀ ਕੀਤੀੇ। ਇਸ ਮੀਟਿੰਗ ਵਿੱਚ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਡਾ: ਕੌਸਤੁਭ ਸ਼ਰਮਾ, ਐਸਐਸਪੀ ਖੰਨਾ ਅਮਨੀਤ ਕੋਂਡਲ, ਐਸਐਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਅਤੇ ਐਸ.ਐਸ.ਪੀ. ਐਸ.ਬੀ.ਐਸ. ਨਗਰ ਡਾ: ਅਖਿਲ ਚੌਧਰੀ ਹਾਜ਼ਰ ਸਨ।

ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚੌਕਸ ਰਹਿਣ ਅਤੇ ਪੁਲਿਸ ਗਸ਼ਤ ਤੇਜ਼ ਕਰਨ ਦੇ ਆਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਨਫਰੰਸ ਹਾਲ ਦੇ ਉਦਘਾਟਨ ਨਾਲ ਜ਼ਿਲ੍ਹੇ ਵਿੱਚ ਤਾਇਨਾਤ ਜੀ.ਓਜ਼ ਅਤੇ ਐਨ.ਜੀ.ਓਜ਼ ਪੁਲਿਸ ਵਿਭਾਗ ਦੇ ਕੰਮਕਾਜ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਹਿੱਤ  ਵੱਖ-ਵੱਖ ਸੈਮੀਨਾਰ, ਮੀਟਿੰਗਾਂ ਅਤੇ ਸਮਾਗਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਤਿ-ਆਧੁਨਿਕ ਕਾਨਫਰੰਸ ਹਾਲ ਪ੍ਰੋਜੈਕਟਰ ਅਤੇ ਐਲਈਡੀ ਸਕਰੀਨਾਂ ਵਾਲੀ ਨਵੀਨਤਮ ਤਕਨੀਕ ਨਾਲ ਲੈਸ ਹੈ।

ਉਨ੍ਹਾਂ ਨੇ ਪੁਲਿਸ ਥਾਣਾ ਸਿਟੀ-1 ਖੰਨਾ ਦੀ ਇਮਾਰਤ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਪੁਲਿਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਵਾਂ ਬਣਾਇਆ ਗਿਆ ਪੁਲਿਸ ਸਟੇਸ਼ਨ ਨਵੀਨਤਮ ਬੁਨਿਆਦੀ ਢਾਂਚੇ ਅਤੇ ਸਾਧਨਾਂ ਨਾਲ ਲੈਸ ਹੈ।

ਬਾਅਦ ਵਿੱਚ ਡੀ.ਜੀ.ਪੀ ਗੌਰਵ ਯਾਦਵ ਨੇ ਲੁਧਿਆਣਾ ਰੇਂਜ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀਜੀਪੀ ਕਮੈਂਡੇਸ਼ਨ ਡਿਸਕ ਅਤੇ ਸੀਸੀ-1 ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਉਹ ਆਪਣੀ ਡਿਊਟੀ ਹੋਰ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement