ਪਟਿਆਲਾ: ਮਾਮੂਲੀ ਤਕਰਾਰ ਤੋਂ ਬਾਅਦ ਗੁਆਂਢੀਆਂ ਨੇ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

By : GAGANDEEP

Published : Aug 7, 2023, 8:21 pm IST
Updated : Aug 7, 2023, 8:22 pm IST
SHARE ARTICLE
photo
photo

ਡੇਢ ਸਾਲ ਦੇ ਮਾਸੂਮ ਤੋਂ ਉੱਠਿਆ ਪਿਓ ਦਾ ਸਾਇਆ

 

ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ ਜੱਟਾਂ ਵਿਚ ਇਕ 27 ਸਾਲਾ ਵਿਅਕਤੀ ਨੂੰ ਉਸਦੇ ਗੁਆਂਢੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮਾਮੂਲੀ ਤਕਰਾਰ ਤੋਂ ਬਾਅਦ ਗੁੱਸੇ ਵਿਚ ਆਏ ਗੁਆਂਢੀਆਂ ਨੇ ਉਸਦੀ ਕੁੱਟਮਾਰ ਕੀਤੀ। ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਨੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਰਿਸ਼ਤੇਦਾਰਾਂ ਨੇ ਲੜਾਈ ਵਿਚ ਜ਼ਖ਼ਮੀ ਹੋਏ ਰਾਮਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿਥੋਂ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਬਾਲ ਵਿਕਾਸ ਵਿਭਾਗ ਵਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਪੁਲਿਸ ਨੇ ਰਾਮਜੀਤ ਦੇ ਪਿਤਾ ਮੇਜਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਜਸਪਾਲ ਸਿੰਘ, ਉਸ ਦੀ ਪਤਨੀ ਅਮਰਜੀਤ ਕੌਰ, ਪੁੱਤਰ ਸੁਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੇਜਰ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਰਾਮਜੀਤ (27) ਖੇਤੀ ਦਾ ਕੰਮ ਕਰਦਾ ਸੀ। ਦੋਸ਼ੀ ਉਨ੍ਹਾਂ ਦੇ ਗੁਆਂਢ 'ਚ ਰਹਿੰਦਾ ਸੀ, ਜਿਸ ਕਾਰਨ ਅਕਸਰ ਸ਼ਰਾਬ ਪੀ ਕੇ ਰਾਤ ਸਮੇਂ ਝਗੜਾ ਅਤੇ ਹੰਗਾਮਾ ਹੋ ਜਾਂਦਾ ਸੀ। 5 ਅਗਸਤ ਨੂੰ ਸ਼ਾਮ ਕਰੀਬ 5 ਵਜੇ ਉਸ ਦਾ ਲੜਕਾ ਅਤੇ ਉਹ ਖੁਦ ਘਰ ਦੇ ਬਾਹਰ ਖੜ੍ਹੇ ਸਨ।

ਦੋਸ਼ੀ ਨੇ ਬੇਟੇ ਨੂੰ ਧਮਕੀ ਦਿਤੀ। ਸ਼ਾਮ ਕਰੀਬ 7 ਵਜੇ ਜਦੋਂ ਰਾਮਜੀਤ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਨੂੰ ਗਲੀ ਵਿਚ ਘੇਰ ਲਿਆ ਅਤੇ ਹਮਲਾ ਕਰ ਦਿਤਾ। ਇਸ ਦੌਰਾਨ ਉਸ ਦੇ ਲੜਕੇ ਦੀ ਡੰਡਿਆਂ, ਲੱਤਾਂ ਅਤੇ ਮੁੱਕਿਆਂ ਨਾਲ ਕੁੱਟਮਾਰ ਕੀਤੀ ਗਈ ਅਤੇ ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਮੇਜਰ ਸਿੰਘ ਨੇ ਦਸਿਆ ਕਿ ਪੁੱਤਰ ਸ਼ਾਂਤ ਸੁਭਾਅ ਦਾ ਸੀ। ਗੁਆਂਢੀ ਦੀ ਕੰਧ ਉਨ੍ਹਾਂ ਦੇ ਘਰ ਨਾਲ ਸਾਂਝੀ ਹੈ ਪਰ ਗੁਆਂਢੀ ਕਦੇ ਕੰਧ ਨੂੰ ਲੈ ਕੇ ਅਤੇ ਕਦੇ ਕਿਸੇ ਗੱਲ ਨੂੰ ਲੈ ਕੇ ਹੰਗਾਮਾ ਕਰ ਦਿੰਦੇ ਸਨ। ਹਾਲਾਂਕਿ ਰਾਮਜੀਤ ਨੇ ਕਈ ਵਾਰ ਗੁਆਂਢੀਆਂ ਨੂੰ ਵੀ ਸਮਝਾਇਆ ਸੀ। ਇਸ ਕਾਰਨ ਗੁਆਂਢੀਆਂ ਦੀ ਮ੍ਰਿਤਕ ਰਾਮਜੀਤ ਨਾਲ ਦੁਸ਼ਮਣੀ ਸ਼ੁਰੂ ਹੋ ਗਈ। ਰਾਮਜੀਤ ਦਾ ਡੇਢ ਸਾਲ ਦਾ ਬੇਟਾ ਹੈ, ਜਿਸ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement