ਤਰਨਤਾਰਨ: ASI ਪਿਤਾ ਦੀ ਸਰਵਿਸ ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲਣ ਨਾਲ ਇਕਲੌਤੇ ਪੁੱਤ ਦੀ ਹੋਈ ਮੌਤ

By : GAGANDEEP

Published : Aug 7, 2023, 5:15 pm IST
Updated : Aug 7, 2023, 5:15 pm IST
SHARE ARTICLE
photo
photo

ਸਨਮ ਦੀਪ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

 

ਤਰਨਤਾਰਨ: ਤਰਨਤਾਰਨ 'ਚ ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਭੁਪਿੰਦਰ ਸਿੰਘ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਖੰਭੇ 'ਚ ਕਰੰਟ ਨਾਲ ਵਿਦਿਆਰਥਣ ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਭੁਪਿੰਦਰ ਸਿੰਘ ਡਿਊਟੀ 'ਤੇ ਜਾਣ ਲਈ ਤਿਆਰ ਹੋ ਰਿਹਾ ਸੀ, ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾਂ ਡਿੱਗ ਗਿਆ ਅਤੇ ਅਚਾਨਕ ਗੋਲੀ ਚੱਲ ਗਈ।

ਇਹ ਵੀ ਪੜ੍ਹੋ: ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਇਕ ਗ਼ੈਰ-ਸਿੱਖ ਪ੍ਰਬੰਧਕ ਵਿਰੁੱਧ SGPC ਨੇ ਮਹਾਰਾਸਟਰ ਸਰਕਾਰ ਨੂੰ ਲਿਖਿਆ ਪੱਤਰ

ਗੋਲੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਵੱਜ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਦੱਸ ਦਈਏ ਕਿ 22 ਸਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement