Tarn Taran News : ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Published : Aug 7, 2024, 7:47 pm IST
Updated : Aug 7, 2024, 7:53 pm IST
SHARE ARTICLE
 inspector arrested
inspector arrested

ਆਰੋਪੀ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ

Tarn Taran News : ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਹਲਕਾ ਖੇਮਕਰਨ ਦੇ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement