ਜਥੇਦਾਰ ਅਪਣੇ ਅਸਤੀਫ਼ੇ ਦਾ ਐਲਾਨ ਅੱਜ ਕਰੇਗਾ?
Published : Sep 7, 2018, 8:33 am IST
Updated : Sep 7, 2018, 8:33 am IST
SHARE ARTICLE
Giani Gurbachan Singh
Giani Gurbachan Singh

ਅੱਜ ਇਥੇ ਪਤਾ ਲੱਗਾ ਹੈ ਕਿ ਜਥੇਦਾਰ ਅਕਾਲ ਤਖ਼ਤ ਕੱਲ੍ਹ ਸ਼ਾਮ ਤੱਕ ਅੰਮ੍ਰਿਤਸਰ ਪਹੁੰਚ ਕੇ ਕੁੱਝ ਅਹਿਮ ਐਲਾਨ ਕਰਨਗੇ............

ਅੰਮ੍ਰਿਤਸਰ : ਅੱਜ ਇਥੇ ਪਤਾ ਲੱਗਾ ਹੈ ਕਿ ਜਥੇਦਾਰ ਅਕਾਲ ਤਖ਼ਤ ਕੱਲ੍ਹ ਸ਼ਾਮ ਤੱਕ ਅੰਮ੍ਰਿਤਸਰ ਪਹੁੰਚ ਕੇ ਕੁੱਝ ਅਹਿਮ ਐਲਾਨ ਕਰਨਗੇ। ਸੂਤਰਾਂ ਅਨੁਸਾਰ ਉਹ ਅਪਣਾ ਅਸਤੀਫ਼ਾ ਵੀ ਦੇ ਸਕਦੇ ਹਨ। ਮੱਕੜ ਦਾ ਸੁਖਬੀਰ ਵਿਰੁਧ ਬਿਆਨ, ਫ਼ੈਡਰੇਸ਼ਨ ਭੋਮਾ ਐਸ.ਜੀ.ਪੀ.ਸੀ. ਦੀ ਤਾਨਾਸ਼ਾਹੀ ਤੇ ਨਿਸ਼ਾਨੇ ਸਾਧੇ ਹਨ ਤੇ ਹੁਣ ਪੰਥ ਰਤਨ ਮਾਸਟਰ ਤਾਰਾ ਸਿੰਘ ਦੀ ਦੋਹਤੀ ਬੀਬੀ ਕਿਰਨਜੋਤ ਕੌਰ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮੰਗਣਾ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਕਟ ਪੈਦਾ ਹੋ ਸਕਦਾ ਹੈ। ਪੰਥਕ ਹਲਕੇ ਮਹਿਸੂਸ ਕਰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਨਾਸ਼ਾਹੀ ਭਾਰੂ ਹੈ।

ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਲੋਕਤੰਤਰ ਪਹਿਲਾ ਵਰਗਾ ਨਹੀਂ ਰਿਹਾ। ਇਸ ਵੇਲੇ ਬਾਦਲ ਪਰਵਾਰ ਦਾ ਹੀ ਬੋਲ-ਬਾਲਾ ਹੈ। ਡੈਮੋਕ੍ਰੇਸੀ ਬਹਾਲ ਕਰਨ ਲਈ ਅਕਾਲੀ ਆਗੂ ਸਰਗਰਮ ਹੋ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਐਸ.ਜੀ.ਪੀ.ਸੀ. ਮੈਂਬਰ ਅਸਤੀਫ਼ਾ ਦੇਣ ਲਈ ਤਿਆਰ ਹਨ। ਇਹ ਵੀ ਚਰਚਾ ਹੈ ਕਿ ਮੌਜੂਦਾ ਸਰਕਾਰ ਨੇ ਜੇਕਰ ਬਾਦਲਾਂ ਵਿਰੁਧ ਕਾਰਵਾਈ ਨਾ ਕੀਤੀ ਤਾਂ ਉਸ ਨੂੰ ਵੀ ਮੁਸ਼ਕਲ ਆ ਸਕਦੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement