ਮੋਤੀ ਮਹਿਲ ਦਾ ਘਿਰਾਉ ਕਰਨ ਜਾ ਰਹੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ 'ਤੇ ਹੋਇਆ ਲਾਠੀਚਾਰਜ
Published : Sep 7, 2020, 5:04 pm IST
Updated : Sep 7, 2020, 5:04 pm IST
SHARE ARTICLE
Lok Insaaf Party
Lok Insaaf Party

ਪੁਲਿਸ ਦੇ ਲਾਠੀਚਾਰਜ ਤੋਂ ਘਬਰਾ ਕੇ ਬੈਂਸ ਦੇ ਸਮਰਥਕ ਭੱਜ ਗਏ ਹਾਲਾਂਕਿ ਬੈਂਸ ਭਰਾ ਧਰਨੇ 'ਤੇ ਬੈਠੇ ਰਹੇ।

ਪਟਿਆਲਾ : 64 ਕਰੋੜ ਦੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਅੱਜ ਪਟਿਆਲਾ 'ਚ ਮੌਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਹਨਾਂ 'ਤੇ ਲਾਠੀਚਾਰਜ ਕੀਤਾ।

Lok Insaaf Party protest Lok Insaaf Party protest

ਪੁਲਿਸ ਦੇ ਲਾਠੀਚਾਰਜ ਤੋਂ ਘਬਰਾ ਕੇ ਬੈਂਸ ਦੇ ਸਮਰਥਕ ਭੱਜ ਗਏ ਹਾਲਾਂਕਿ ਬੈਂਸ ਭਰਾ ਧਰਨੇ 'ਤੇ ਬੈਠੇ ਰਹੇ। ਇਸ ਮੌਕੇ ਉਹਨਾਂ ਕਿਹਾ ਰੋਸ ਮੁਜ਼ਾਹਰਾ ਕਰਨ ਆਏ ਹਾਂ ਤੇ ਉਹ ਕਰਕੇ ਜਾਵਾਂਗੇ। ਫਿਰ ਚਾਹੇ ਗੋਲੀਆਂ ਚੱਲਣ ਜਾਂ ਲਾਠੀਚਾਰਜ ਹੋਵੇ।  ਇਸ ਮੌਕੇ ਉਹਨਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਗਈ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Lok Insaaf Party protest Lok Insaaf Party protest

ਜ਼ਿਕਰਯੋਗ ਹੈ ਕਿ ਸਕਾਲਸ਼ਿਪ ਘੁਟਾਲੇ 'ਚ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਸਾਧੂ ਸਿੰਘ ਧਰਮਸੋਤ ਖਿਲਾਫ਼ ਮੋਰਚਾ ਖੋਲਿਆ ਹੋਇਆ ਹੈ ਤੇ ਉਹ ਲਗਾਤਾਰ ਮੁੱਖ ਮੰਤਰੀ ਤੋਂ ਧਰਮਸੋਤ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement