ਦਿੱਲੀ ਵਿਚ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਇਆ ਨੌਜਵਾਨ ਸਾਢੇ ਸੱਤ ਮਹੀਨਿਆਂ ਬਾਅਦ ਪਰਤਿਆ ਘਰ
Published : Sep 7, 2021, 6:39 am IST
Updated : Sep 7, 2021, 6:39 am IST
SHARE ARTICLE
image
image

ਦਿੱਲੀ ਵਿਚ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਇਆ ਨੌਜਵਾਨ ਸਾਢੇ ਸੱਤ ਮਹੀਨਿਆਂ ਬਾਅਦ ਪਰਤਿਆ ਘਰ

ਗ਼ੈਰ ਸਰਕਾਰੀ ਸੰਸਥਾ ਨੂੰ  ਫ਼ਰਵਰੀ 'ਚ ਨਗਨ ਹਾਲਤ 'ਚ ਮਿਲਿਆ ਸੀ ਨੌਜਵਾਨ

ਨਵੀਂ ਦਿੱਲੀ, 6 ਸਤੰਬਰ : ਇਸ ਸਾਲ 26 ਜਨਵਰੀ ਨੂੰ  ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੱਢੀ ਗਈ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਰਿਆਣਾ ਦੇ ਪਿੰਡ ਕੰਡੇਲਾ ਦਾ ਇਕ 28 ਸਾਲਾ ਨੌਜਵਾਨ ਲਾਪਤਾ ਹੋ ਗਿਆ ਸੀ ਜੋ  ਕਰੀਬ ਸਾਢੇ ਸੱਤ ਮਹੀਨਿਆਂ ਬਾਅਦ ਅਪਣੇ ਘਰ ਪਹੁੰਚਿਆ ਹੈ | ਇਕ ਗ਼ੈਰ ਸਰਕਾਰੀ ਸੰਸਥਾ ਦੇ ਕਰਮਚਾਰੀਆਂ ਨੇ ਉਸ ਨੂੰ  ਉਸ ਦੇ ਘਰ ਪਹੁੰਚਾਇਆ | ਆਸ਼ਰਮ ਅਧਿਕਾਰ ਅਭਿਆਨ ਸੰਸਥਾ ਦੇ ਮੁੱਖ ਸਾਜਨ ਲਾਲ ਨੇ ਦਸਿਆ ਕਿ ਬਜਿੰਦਰ ਉਨ੍ਹਾਂ ਨੂੰ  ਫ਼ਰਵਰੀ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਕੋਲ ਇਕ ਫ਼ਲਾਈ ਓਵਰ ਦੇ ਹੇਠਾਂ ਨਗਨ ਅਵਸਥਾ ਵਿਚ ਮਿਲਿਆ ਸੀ, ਜਿਸ ਦੇ ਪੈਰ ਸੁੱਜੇ ਹੋਏ ਸਨ ਅਤੇ ਉਸ ਦੇ ਸਰੀਰ ਉਤੇ ਸੱਟਾਂ ਦੇ ਨਿਸ਼ਾਨ ਸਨ | ਉਨ੍ਹਾਂ ਕਿਹਾ,Tਉਸ ਦੀ ਮਾਨਸਿਕ ਸਥਿਤੀ ਚੰਗੀ ਨਹੀਂ ਸੀ | ਸੰਸਥਾ ਨੇ ਉਸ ਨੂੰ  ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ | ਕੁਝ ਦਿਨ ਪਹਿਲਾਂ ਉਸ ਨੇ ਅਪਣੇ ਪ੍ਰਵਾਰਕ ਮੈਂਬਰਾਂ ਬਾਰੇ ਦਸਿਆ, ਜਿਸ ਤੋਂ ਬਾਅਦ ਸਨਿਚਰਵਾਰ ਨੂੰ  ਉਸ ਨੂੰ  ਘਰ ਭੇਜ ਦਿਤਾ ਗਿਆ | ਉਨ੍ਹਾਂ ਦਸਿਆ ਕਿ ਉਨ੍ਹਾਂ ਦਾ ਇਲਾਜ ਅਜੇ ਵੀ ਜਾਰੀ ਹੈ | 11 ਜੂਨ ਨੂੰ  ਕੰਡੇਲਾ ਪਿੰਡ ਦੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਬਜਿੰਦਰ ਦੀ ਭਾਲ ਲਈ ਤਤਕਾਲੀ ਡਿਪਟੀ ਕਮਿਸ਼ਨਰ ਆਦਿਤਿਆ ਦਹੀਆ ਨਾਲ ਮੁਲਾਕਾਤ ਕੀਤੀ ਸੀ | ਇਸ ਤੋਂ ਬਾਅਦ ਪੁਲਿਸ ਪਿੰਡ ਵਾਸੀਆਂ ਨੂੰ  ਲੈ ਕੇ ਦਿੱਲੀ ਵੀ ਗਈ ਸੀ ਪਰ ਉਹ ਨਹੀਂ ਮਿਲਿਆ ਸੀ | ਇਸ ਸਾਲ 26 ਜਨਵਰੀ ਮੌਕੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ, ਜਿਸ ਵਿਚ ਹਿੰਸਾ ਭੜਕ ਗਈ ਸੀ | (ਪੀਟੀਆਈ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement