ਸੰਜੇ ਸਿੰਘ ਨੂੰ 1 ਲੱਖ ਦੇ ਮੁਚੱਲਕੇ 'ਤੇ ਮਿਲੀ ਅਗਾਊਂ ਜ਼ਮਾਨਤ
Published : Sep 7, 2021, 3:52 pm IST
Updated : Sep 7, 2021, 4:31 pm IST
SHARE ARTICLE
Sanjay Singh
Sanjay Singh

17 ਸਤੰਬਰ ਨੂੰ ਦੁਬਾਰਾ ਪੇਸ਼ ਹੋਣ ਦੇ ਆਦੇਸ਼ 

ਲੁਧਿਆਣਾ - ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਕੇਸ ਵਿਚ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਉਹਨਾਂ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ। ਜਿਸ 'ਤੇ ਸੁਣਵਾਈ ਕਰਨ ਤੋਂ ਬਾਅਦ ਸੰਜੇ ਸਿੰਘ ਨੂੰ 1 ਲੱਖ ਦੇ ਮੁਚੱਲਕੇ 'ਤੇ ਅਗਾਊਂ ਜ਼ਮਾਨਤ ਮਿਲ ਗਈ ਹੈ ਅਤੇ 17 ਸਤੰਬਰ ਨੂੰ ਦੁਬਾਰਾ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ।

Sanjay singhSanjay singh

ਇਸ ਦੌਰਾਨ ਜੱਜ ਨੇ 'ਆਪ' ਦੇ ਸੰਸਦ ਮੈਂਬਰ ਨੂੰ ਅਦਾਲਤ ਦੇ ਆਦੇਸ਼ਾਂ ਦੀ ਲਗਾਤਾਰ ਅਣਦੇਖੀ ਕਰਨ 'ਤੇ ਤਾੜਿਆ ਵੀ ਹੈ। ਜਵਾਬ ਵਿਚ ਸੰਜੇ ਸਿੰਘ ਨੇ ਕਿਹਾ ਕਿ ਸੋਮਵਾਰ ਉਹਨਾਂ ਦੇ ਦਾਦਾ ਜੀ ਦਾ ਤੇਰ੍ਹਵਾਂ ਸੀ ਅਤੇ ਉਹ ਅਦਾਲਤ ਵਿਚ ਪੇਸ਼ ਨਹੀਂ ਹੋ ਸਕਦਾ ਸੀ। ਇਸ ਤੋਂ ਪਹਿਲਾਂ ਸੰਜੇ ਸਿੰਘ ਮੰਗਲਵਾਰ ਦੁਪਹਿਰ 1 ਵਜੇ ਦੇ ਕਰੀਬ ਸਮੁੱਚੇ ਲਾਵ ਲਸ਼ਕਰ ਦੇ ਨਾਲ ਜ਼ਿਲ੍ਹਾ ਅਦਾਲਤ ਪਹੁੰਚੇ। ਉਸ ਦੇ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਗੱਡੀਆਂ ਵਿਚ ਅਦਾਲਤ ਪਹੁੰਚੇ।

Bikram Singh MajithiaBikram Singh Majithia

ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਬਿਕਰਮ ਮਜੀਠੀਆ ਮਾਣਹਾਨੀ ਮਾਮਲੇ ਵਿਚ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਆਦੇਸ਼ ਜਾਰੀ ਕੀਤੇ ਸਨ। ਅਜਿਹੀ ਸਥਿਤੀ ਵਿਚ, ਜੇ ਸੰਜੇ ਸਿੰਘ ਖੁਦ ਅਦਾਲਤ ਵਿਚ ਪੇਸ਼ ਨਾ ਹੁੰਦੇ ਤਾਂ ਪੁਲਿਸ ਉਹਨਾਂ ਨੂੰ ਗ੍ਰਿਫਤਾਰ ਕਰ ਸਕਦੀ ਸੀ। 'ਆਪ' ਸੰਸਦ ਮੈਂਬਰ ਵਿਰੁੱਧ ਕੇਸ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਉਹ ਲੰਮੇ ਸਮੇਂ ਤੋਂ ਅਦਾਲਤ ਵਿਚ ਪੇਸ਼ ਨਹੀਂ ਹੋ ਰਹੇ ਸੀ। ਸੋਮਵਾਰ ਨੂੰ ਵੀ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕ੍ਰਾਸ ਅਗਜ਼ਾਮੀਨੇਸ਼ਨ ਹੋਣਾ ਸੀ ਪਰ ਸੰਜੇ ਸਿੰਘ ਦੇ ਵਕੀਲਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ 'ਤੇ ਅਦਾਲਤ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਸਨ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement