ਗੈਂਗਸਟਰ ਸਾਰਜ ਸੰਧੂ ਦਾ ਪੁਲਿਸ ਨੇ ਲਿਆ 1 ਦਿਨ ਦਾ ਹੋਰ ਰਿਮਾਂਡ, ਜੇਲ੍ਹ ’ਚੋਂ ਇੰਸਟਾਗ੍ਰਾਮ ’ਤੇ ਅਪਲੋਡ ਕੀਤੀਆਂ ਸਨ ਤਸਵੀਰਾਂ
Published : Sep 7, 2022, 9:56 am IST
Updated : Sep 7, 2022, 9:56 am IST
SHARE ARTICLE
 Gangster Sarge Sandhu was remanded for 1 day by the police
Gangster Sarge Sandhu was remanded for 1 day by the police

ਪੁੱਛਗਿੱਛ ਦੌਰਾਨ ਹੋ ਸਕਦੇ ਹਨ ਵੱਡੇ ਖ਼ੁਲਾਸੇ

 

ਬਠਿੰਡਾ: ਜੇਲ੍ਹ 'ਚ ਬੰਦ ਗੈਂਗਸਟਰ ਨੇ ਇੰਸਟਾਗ੍ਰਾਮ 'ਤੇ ਤਸਵੀਰ ਅਪਲੋਡ ਕੀਤੀ ਹੈ। ਗੈਂਗਸਟਰ ਸਾਰਜ ਸੰਧੂ ਦਾ ਅਕਾਊਂਟ ਪੁਲਿਸ ਨੇ ਪਹਿਲਾ ਬਲੌਕ ਕਰਵਾ ਦਿੱਤਾ ਸੀ, ਪਰ ਹੁਣ ਉਸ ਦਾ ਅਕਾਊਂਟ ਦੁਬਾਰਾ ਚੱਲਣ ਲੱਗਿਆ। 
ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਸਾਰਜ ਸੰਧੂ ਵੱਲੋਂ ਸੋਸ਼ਲ ਮੀਡੀਆ 'ਤੇ ਫੋਟੋਆਂ ਅਪਲੋਡ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਸ ਦਾ 1 ਦਿਨ ਦਾ ਰਿਮਾਂਡ ਲਿਆ ਹੈ। ਇਸ ਦੌਰਾਨ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਕਿ ਉਸ ਨੇ ਜੇਲ੍ਹ ਅੰਦਰ ਬੈਠੇ ਨੇ ਇਸ ਨੂੰ ਕਿਵੇਂ ਅੰਜਾਮ ਦਿੱਤਾ। ਇਸ ਪੁੱਛਗਿਛ ਦੌਰਾਨ ਹੋਰ ਵੀ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ।

ਬਠਿੰਡਾ ਕੇਂਦਰੀ ਜੇਲ੍ਹ ਪੰਜਾਬ ਦੀਆਂ ਸਭ ਤੋਂ ਵੱਧ ਸੁਰੱਖਿਅਤ ਜੇਲ੍ਹਾਂ ਵਿਚੋਂ ਇਕ ਹੈ ਪਰ ਇਸ ਦੇ ਬਾਵਜੂਦ ਗੈਂਗਸਟਰਾਂ ਵਲੋਂ ਜੇਲ੍ਹ ਵਿਚ ਨਾ ਸਿਰਫ਼ ਮੋਬਾਇਲ ਦੀ ਵਰਤੋਂ ਕੀਤੀ ਜਾ ਰਹੀ ਹੈ, ਸਗੋਂ ਸੋਸ਼ਲ ਮੀਡੀਆ ’ਤੇ ਬਿਨ੍ਹਾਂ ਡਰ ਤੋਂ ਤਸਵੀਰਾਂ ਵੀ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜੇਲ੍ਹ ਵਿਚ ਬੰਦ ਗੈਂਗਸਟਰ ਦੇ ਅਕਾਊਂਟ ਤੋਂ ਫਿਰ ਦੁਬਾਰਾ ਪੋਸਟ ਪੈਣ ਕਾਰਨ ਕਈ ਸਵਾਲ ਉੱਠ ਰਹੇ ਹਨ।
 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੈਂਗਸਟਰ ਸਾਰਜ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਅਪਲੋਡ ਕੀਤੀਆਂ ਸਨ, ਜਿਸ ਨੂੰ ਲੈ ਕੇ ਪੁਲਿਸ ਨੂੰ ਭਾਜੜਾਂ ਪੈ ਗਈਆਂ ਸਨ। ਜੇਲ੍ਹਾਂ ਵਿਚੋਂ ਮੋਬਾਇਲ ਮਿਲਣ ਦੇ ਮਾਮਲੇ ਆਮ ਤੌਰ 'ਤੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਪਰ ਜੇਕਰ ਗੈਂਗਸਟਰ ਜੇਲ੍ਹ ਅੰਦਰੋਂ ਮੋਬਾਇਲ ਦੀ ਵਰਤੋਂ ਕਰਦੇ ਹਨ ਤਾਂ ਉਹ ਕਿਸੇ ਵੱਡੀ ਵਾਰਦਾਤ ਨੂੰ ਵੀ ਅੰਜਾਮ ਦੇ ਸਕਦੇ ਹਨ। ਦੱਸ ਦੇਈਏ ਕਿ ਸਾਰਜ ਸੰਧੂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਕਰੋਲਾ ਕਾਰ ਮੁਹੱਈਆ ਕਰਵਾਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement