ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਕੇਂਦਰੀ ਰਾਜ ਮੰਤਰੀ ਦਰਸ਼ਨਾ ਵਿਕਰਮ ਜਰਦੋਸ਼ ਨਾਲ ਮੁਲਾਕਾਤ
Published : Sep 7, 2022, 12:23 am IST
Updated : Sep 7, 2022, 12:23 am IST
SHARE ARTICLE
image
image

ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਕੇਂਦਰੀ ਰਾਜ ਮੰਤਰੀ ਦਰਸ਼ਨਾ ਵਿਕਰਮ ਜਰਦੋਸ਼ ਨਾਲ ਮੁਲਾਕਾਤ

ਰਮਦਾਸ ਰੇਲਵੇ ਸਟੇਸ਼ਨ ਦੀ ਮੁੜ ਉਸਾਰੀ ਅਤੇ ਇਸਦਾ ਨਾਮ ਬਾਬਾ ਬੁੱਢਾ ਜੀ ਦੇ ਨਾਮ ਉਪਰ ਰਖਣ ਦੀ ਕੀਤੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ, 6 ਸਤੰਬਰ  (ਸਸਸ) : ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਰੇਲਵੇ ਤੇ ਟੈਕਸਟਾਈਲ ਬਾਰੇ ਕੇਂਦਰੀ ਰਾਜ ਮੰਤਰੀ ਦਰਸ਼ਨਾ ਵਿਕਰਮ ਜਰਦੋਸ਼ ਨਾਲ ਇਥੇ ਉਦਯੋਗ ਭਵਨ ਵਿਖੇ ਮੁਲਾਕਾਤ ਕੀਤੀ ਗਈ | ਮੀਟਿੰਗ ਦੌਰਾਨ ਧਾਲੀਵਾਲ ਨੇ ਮੰਗ ਕੀਤੀ ਕਿ ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਤੇ ਧਾਰਮਕ ਪੱਖ ਤੋਂ ਬਹੁਤ ਹੀ ਅਹਿਮ ਕਸਬਾ ਰਮਦਾਸ ਵਿਖੇ ਸਥਿਤ ਰੇਲਵੇ ਸਟੇਸ਼ਨ ਦੀ ਮੁੜ ਉਸਾਰੀ ਕੀਤੀ ਜਾਵੇ ਅਤੇ ਇਸ ਸਟੇਸ਼ਨ ਦਾ ਨਾਮ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ਉਪਰ ਰਖਿਆ ਜਾਵੇ | 
ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਜੀ ਦਾ ਜਨਮ ਅਸਥਾਨ ਹੋਣ ਕਾਰਨ ਇਸ ਇਤਿਹਾਸ ਕਸਬੇ ਵਿਖੇ ਅਤੇ ਨਾਲ ਲਗਦੇ ਖੇਤਰਾਂ ਵਿਚ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਕਈ ਇਤਿਹਾਸਕ ਗੁਰੂਦੁਆਰਾ ਸਾਹਿਬ ਸਥਿਤ ਹਨ, ਜਿਸ ਕਰਕੇ ਇਥੇ ਵੱਡੀ ਗਿਣਤੀ ਸ਼ਰਧਾਲੂ ਰੇਲਵੇ ਸਹੂਲਤ ਜਰੀਏ ਆਉਂਦੇ ਹਨ | ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਨੂੰ  ਦਸਿਆ ਕਿ ਰਮਦਾਸ ਕਸਬੇ ਅਤੇ ਕਰਤਾਰਪੁਰ ਸਾਹਿਬ ਕੋਰੀਡੋਰ ਲਈ ਅੰਮਿ੍ਤਸਰ ਤੋਂ ਡੇਰਾ ਬਾਬਾ ਨਾਨਕ ਤਕ ਕੇਵਲ ਇਕ ਹੀ ਰੇਲਵੇ ਲਿੰਕ ਹੈ | ਉਨ੍ਹਾਂ ਮੰਗ ਕੀਤੀ ਕਿ ਰੇਲ ਗੱਡੀਆਂ ਨੂੰ  ਵੇਰਕਾ ਦੀ ਥਾਂ ਤੋਂ ਅੰਮਿ੍ਤਸਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਚਲਾਇਆ ਜਾਵੇ | ਉਸਾਰੂ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਸ੍ਰੀਮਤੀ ਜਰਦੋਸ਼ ਵਲੋਂ ਇਸ ਸਬੰਧੀ ਜਲਦ ਹੀ ਕਦਮ ਚੁੱਕਣ ਦਾ ਭਰੋਸਾ ਦਿਤਾ ਗਿਆ ਹੈ | 
ਮੀਟਿੰਗ ਉਪਰੰਤ ਮੀਡੀਆ ਵੱਲੋਂ ਸੁਪਰੀਮ ਕੋਰਟ ਦੁਆਰਾ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਤੇ ਹਰਿਆਣਾ ਨੂੰ  ਸਹਿਯੋਗ ਮੀਟਿੰਗ ਕਰਨ ਬਾਰੇ ਦਿਤੇ ਆਦੇਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਰਬ ਉੱਚ ਅਦਾਲਤ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਵਲੋਂ ਇਸ ਸਬੰਧੀ ਮੀਟਿੰਗ ਹੌਣ 'ਤੇ ਅਪਣਾ ਪੱਖ ਰਖਿਆ ਜਾਵੇਗਾ | 
ਉਨ੍ਹਾਂ ਨਾਲ ਹੀ ਕਿਹਾ ਕਿ ਉਹ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਪਾਸ ਹੋਰਨਾਂ ਸੂਬਿਆਂ ਨੂੰ  ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਸੂਬਾ ਖ਼ੁਦ ਖ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨਾਲ ਜੂਝ ਰਿਹਾ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement