ਵਿਭਾਗਾਂ ਨੂੰ ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸੁਧਾਰਾਂ ਨੂੰ ਇਕ ਮਹੀਨੇ 'ਚ ਲਾਗੂ ਕਰਨ ਦੇ ਆਦੇਸ਼
Published : Sep 7, 2022, 12:26 am IST
Updated : Sep 7, 2022, 12:26 am IST
SHARE ARTICLE
image
image

ਵਿਭਾਗਾਂ ਨੂੰ ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸੁਧਾਰਾਂ ਨੂੰ ਇਕ ਮਹੀਨੇ 'ਚ ਲਾਗੂ ਕਰਨ ਦੇ ਆਦੇਸ਼

ਚੰਡੀਗੜ੍ਹ, 6 ਸਤੰਬਰ (ਪਪ) : ਲੋਕਾਂ ਨੂੰ  ਨਿਰਵਿਘਨ ਕਾਰੋਬਾਰ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਾਰੋਬਾਰੀ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2022 ਤਹਿਤ ਸਾਰੇ ਵਿਭਾਗਾਂ ਨੂੰ  ਇਕ ਮਹੀਨੇ ਅੰਦਰ ਸਾਰੇ ਸੁਧਾਰਾਂ ਨੂੰ  ਲਾਗੂ ਕਰਨਾ ਯਕੀਨੀ ਬਣਾਉਣ ਲਈ ਕਿਹਾ | 
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਾਰੇ ਸਬੰਧਤ ਪ੍ਰਬੰਧਕੀ ਸਕੱਤਰਾਂ ਨਾਲ ਬੀ.ਆਰ.ਏ.ਪੀ. 2022 ਦੇ ਲਾਗੂ ਕਰਨ ਦੀ ਸਮੀਖਿਆ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਯੋਜਨਾ ਲਾਗੂ ਕਰਨ ਦੇ ਨਾਲ-ਨਾਲ ਭਾਰਤ ਸਰਕਾਰ ਦੇ ਉਪਭੋਗਤਾ ਫੀਡਬੈਕ ਦੇ ਮੰਤਵ ਲਈ ਲਾਭਪਾਤਰੀਆਂ ਦਾ ਲੋੜੀਂਦਾ ਡਾਟਾਬੇਸ ਵੀ ਤਿਆਰ ਕੀਤਾ ਜਾਵੇ | ਉਨ੍ਹਾਂ ਵਿਭਾਗਾਂ ਨੂੰ  ਸੰਪਰਕ ਨੰਬਰਾਂ ਸਮੇਤ ਲਾਭਪਾਤਰੀਆਂ ਦੀ ਸੂਚੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿਤੇ, ਤਾਂ ਜੋ ਉਨ੍ਹਾਂ ਨੂੰ  ਅਸਲ ਫੀਡਬੈਕ ਮਿਲ ਸਕੇ |
ਜੰਜੂਆ ਨੇ ਕਿਹਾ ਕਿ ਭਾਰਤ ਸਰਕਾਰ ਦਾ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ ਕਾਰੋਬਾਰ ਨੂੰ  ਸੁਖਾਲਾ ਬਣਾਉਣ (ਈ.ਡੀ.ਬੀ.) ਨੂੰ  ਉਤਸ਼ਾਹਿਤ ਕਰਨ ਸਬੰਧੀ ਸੁਧਾਰਾਂ ਦੇ ਲਾਗੂ ਕਰਨ ਲਈ ਵੱਖ-ਵੱਖ ਸੂਬਿਆਂ ਦੀ ਦਰਜਾਬੰਦੀ ਕਰਦਾ ਹੈ | ਮੁੱਖ ਸਕੱਤਰ ਨੇ ਦਸਿਆ ਕਿ ਪਿਛਲੀ ਦਰਜਾਬੰਦੀ ਵਿਚ ਪੰਜਾਬ ਨੂੰ  'ਟਾਪ ਅਚੀਵਰਜ਼' ਦੀ ਸ੍ਰੇਣੀ ਵਿਚ ਰਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜੂਨ 2022 ਦੇ ਮਹੀਨੇ ਵਿਚ ਵਿਭਾਗ ਵਲੋਂ ਜਾਰੀ ਮੌਜੂਦਾ ਯੋਜਨਾ ਤਹਿਤ ਕਾਰੋਬਾਰ ਨੂੰ  ਸੌਖਾ ਬਣਾਉਣ ਸਬੰਧੀ 261 ਸੁਧਾਰ ਕੀਤੇ ਗਏ ਅਤੇ ਰਹਿਣ-ਸਹਿਣ ਨੂੰ  ਸੌਖਾ ਬਣਾਉਣ ਸਬੰਧੀ 94 ਹੋਰ ਸੁਧਾਰ ਵੀ ਸ਼ਾਮਲ ਕੀਤੇ ਗਏ ਹਨ | ਮੁੱਖ ਸਕੱਤਰ ਨੇ ਕਿਹਾ ਕਿ ਬੀ.ਆਰ.ਏ.ਪੀ. 2022 ਵਿਚ ਸ਼ਾਮਲ ਪ੍ਰਮੁੱਖ ਸੁਧਾਰ ਮਾਲ ਵਿਭਾਗ, ਪੀ.ਪੀ.ਸੀ.ਬੀ., ਕਿਰਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਲੀਗਲ ਮੈਟਰੋਲੋਜੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਨਾਲ ਸਬੰਧਤ ਹਨ | ਉਨ੍ਹਾਂ ਅਧਿਕਾਰੀਆਂ ਨੂੰ  ਕਿਹਾ ਕਿ ਇਸ ਕੰਮ ਨੂੰ  ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਮੁਕੰਮਲ ਕਰਕੇ ਲੋਕਾਂ ਨੂੰ  ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ |
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement