100% ਪੇਂਡੂ ਘਰਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ 'ਚ ਜ਼ਿਲ੍ਹਾ ਮਲੇਰਕੋਟਲਾ ਤੇ ਫਰੀਦਕੋਟ ਬਣੇ ਦੇਸ਼ ਭਰ ’ਚੋਂ ਮੋਹਰੀ
Published : Sep 7, 2022, 2:04 pm IST
Updated : Sep 7, 2022, 2:04 pm IST
SHARE ARTICLE
Water
Water

ਮੁੱਖ ਮੰਤਰੀ ਵੱਲੋਂ ਵਿਲੱਖਣ ਪ੍ਰਾਪਤੀ ਲਈ ਅਫਸਰਾਂ ਨੂੰ ਵਧਾਈ ਦਿੱਤੀ

ਚੰਡੀਗੜ੍ਹ - ਪੰਜਾਬ ਨੇ ਇਕ ਹੋਰ ਨਿਵੇਕਲੀ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸੂਬੇ ਦੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਸਿਖਰਲੇ ਸੂਬਿਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਲਿਆ। 

ਇਸ ਵਿਲੱਖਣ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਸਾਫ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿਚ ਅੱਠ ਜ਼ਿਲਿਆਂ ਦੀ ਚੋਣ ਕੀਤੀ ਗਈ ਅਤੇ ਮਲੇਰਕੋਟਲਾ ਤੇ ਫਰੀਦਕੋਟ ਨੇ ਇਨਾਂ ਅੱਠ ਜ਼ਿਲਿਆਂ ਦੀ ਸੂਚੀ ਵਿਚ ਆਪਣੀ ਜਗਾ ਬਣਾਈ ਹੈ। ਉਨਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਿਲੱਖਣ ਪ੍ਰਾਪਤੀ ਲਈ ਸੂਬੇ ਦੇ ਦੋ ਜ਼ਿਲੇ ਚੁਣੇ ਗਏ ਹਨ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਲੇਰਕੋਟਲਾ ਜ਼ਿਲੇ ਜਿਸ ਦੀ ਕੁੱਲ 2.58 ਲੱਖ ਪੇਂਡੂ ਵਸੋਂ ਹੈ, ਦੇ 49881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਜਦਕਿ ਫਰੀਦਕੋਟ ਜ਼ਿਲਾ ਜਿਸ ਦੀ 4.09 ਪੇਂਡੂ ਆਬਾਦੀ ਹੈ, ਦੇ 78408 ਘਰਾਂ ਲਈ ਸਾਫ ਪਾਣੀ ਦੀ ਵਿਵਸਥਾ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਦੇ ਤਹਿਤ ਪੰਜਾਬ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਮੁਹੱਈਆ ਕਰਵਾ ਚੁੱਕਾ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ, 2022 ਤੱਕ ਪੰਜਾਬ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਮਿੱਥਿਆ ਹੈ ਜਦਕਿ ਕੌਮੀ ਟੀਚਾ 2024 ਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਨਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਵੀ ਪਾਈਪ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement