ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀ ਗਈ ਭਾਈ ਦਾਨ ਸਿੰਘ ਦੀ ਤਸਵੀਰ
Published : Sep 7, 2022, 4:47 pm IST
Updated : Sep 7, 2022, 4:47 pm IST
SHARE ARTICLE
Bhai Dan Singh
Bhai Dan Singh

ਗਿਆਨੀ ਰਾਜਦੀਪ ਸਿੰਘ ਨੇ ਨਿਭਾਈ ਪਰਦਾ ਹਟਾਉਣ ਦੀ ਰਸਮ

 

ਅੰਮ੍ਰਿਤਸਰ (ਸਪੋਕਸਮੈਨ ਸਮਾਚਾਰ): ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਭਾਈ ਦਾਨ ਸਿੰਘ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਵਲੋਂ ਨਿਭਾਈ ਗਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਦਾਨ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਸਨ, ਜਿਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਮਗਰੋਂ ਗੁਰੂ ਸਾਹਿਬ ਜੀ ਪਾਸੋਂ ਤਨਖ਼ਾਹ ਲੈਣ ਦੀ ਬਜਾਏ ਸਿੱਖੀ ਦੀ ਦਾਤ ਮੰਗੀ ਸੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਨੇ ਤਰੁੱਠ ਕੇ ਭਾਈ ਦਾਨ ਸਿੰਘ ਨੂੰ ਹੱਥੀਂ ਅੰਮ੍ਰਿਤ ਦੀ ਦਾਤ ਬਖ਼ਸ਼ਿਸ ਕੀਤੀ। ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਭਾਈ ਦਾਨ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। 

ਇਸ ਮੌਕੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਸੁਖਮੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਬੰਤਾ ਸਿੰਘ  ਸਰਪੰਚ, ਸ. ਜਗਦੇਵ ਸਿੰਘ ਸਰਪੰਚ, ਸ. ਸੁਖਜਿੰਦਰ ਸਿੰਘ, ਸ. ਸੂਬਾ ਸਿੰਘ ਖਾਲਸਾ, ਸ. ਬਿੱਕਰ ਸਿੰਘ, ਸ. ਗੁਰਜੀਵਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement