ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਚਿੰਤਤ ਹੋਏ ਗੱਗੂ ਗਿੱਲ, ਕਿਹਾ-ਚਿੱਟੇ ਨੇ ਲੋਕਾਂ ਦੇ ਘਰ ਕੀਤੇ ਬਰਬਾਦ

By : GAGANDEEP

Published : Sep 7, 2023, 3:03 pm IST
Updated : Sep 8, 2023, 2:24 pm IST
SHARE ARTICLE
photo
photo

ਲੋਕਾਂ ਨੂੰ ਵੀ ਪੰਜਾਬ ਪੁਲਿਸ ਦੀ ਨਸਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਕੀਤੀ ਅਪੀਲ

 

ਮੁਹਾਲੀ :  ਪੰਜਾਬੀ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ ਪਰ ਚਿੱਟੇ ਦੇ ਨਸ਼ੇ ਨੇ ਘਰ ਉਜਾੜ ਕੇ ਰੱਖ ਦਿੱਤੇ ਹਨ।

 ਇਹ ਵੀ ਪੜ੍ਹੋ: ਫਰੀਦਕੋਟ ਦੀ ਲੜਕੀ ਨਾਲ ਕਈ ਨੌਜਵਾਨਾਂ ਨੇ ਬਣਾਏ ਸਬੰਧ, ਨਸ਼ੀਲੇ ਪਦਾਰਥ ਖਵਾ ਕੇ ਦਿਤਾ ਵਾਰਦਾਤ ਨੂੰ ਅੰਜਾਮ

ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਚੁੰਨੀ ਸਫ਼ੇਦ ਕਰ ਦਿਤੀ ਹੈ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ ਪਰ ਕੋਈ ਵੀ ਸਰਕਾਰ ਜਾਂ ਪੁਲਿਸ ਅਜਿਹੀ ਲੜਾਈ ਇਕੱਲੇ ਨਹੀਂ ਲੜ ਸਕਦੀ ਜਦੋਂ ਤੱਕ ਲੋਕ ਉਨ੍ਹਾਂ ਦੇ ਨਾਲ ਨਹੀਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ, ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ |

 ਇਹ ਵੀ ਪੜ੍ਹੋ:  ਜਲੰਧਰ: ਸ਼ਰਾਬ ਦੇ ਨਸ਼ੇ ਵਿਚ ASI ਨੇ 4 ਗੱਡੀਆਂ ਨੂੰ ਮਾਰੀ ਟੱਕਰ, ਵੱਡਾ ਹਾਦਸਾ ਵਾਪਰਨ ਤੋਂ ਰਿਹਾ ਬਚਾਅ    

 ਜ਼ਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਹਾਲ ਹੀ ਵਿੱਚ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰਦੇ ਹੋਏ ਇਕ ਵੀਡੀਓ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧਣ ਕਾਰਨ ਅਪਰਾਧ ਵੀ ਵੱਧ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਅਭਿਨੇਤਾ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਆਪਣੇ ਬਹਾਦਰ ਸੈਨਿਕਾਂ ਲਈ ਜਾਣੀ ਜਾਂਦੀ ਹੈ। ਪਰ ਹੁਣ ਲੰਬੇ ਸਮੇਂ ਤੋਂ ਲੋਕ ਇਹ ਕਹਿੰਦੇ ਆ ਰਹੇ ਹਨ ਕਿ ਪੰਜਾਬ ਵਿੱਚ ਨਸ਼ਾ ਬਹੁਤ ਹੈ। ਨਵੀਂ ਪੀੜ੍ਹੀ-ਨੌਜਵਾਨ ਨਸ਼ਿਆਂ ਤੋਂ ਬਹੁਤ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਖੁਦ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਜਾਂਦੇ ਹਨ ਤਾਂ ਨੌਜਵਾਨ ਕਾਫੀ ਹੱਦ ਤੱਕ ਨਸ਼ਿਆਂ ਦੀ ਮਾਰ ਹੇਠ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਅਪਰਾਧ ਵਧਦੇ ਹਨ, ਕਿਉਂਕਿ ਨਸ਼ੇੜੀਆਂ ਨੂੰ ਨਸ਼ੇ ਖਰੀਦਣ ਲਈ ਪੈਸੇ ਦੀ ਲੋੜ ਹੁੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement