Punjab News: CM ਭਗਵੰਤ ਮਾਨ ਨੇ ਅੱਜ ਚੰਡੀਗੜ੍ਹ 'ਚ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ
Published : Sep 7, 2024, 2:56 pm IST
Updated : Sep 7, 2024, 3:03 pm IST
SHARE ARTICLE
CM Bhagwant Mann
CM Bhagwant Mann

ਕਿਹਾ-ਟੋਲ ਪਲਾਜ਼ਾ ਬੰਦ ਹੋਣ ਕਾਰਨ ਰੋਜ਼ਾਨਾ 61 ਲੱਖ ਰੁਪਏ ਦੀ ਹੋ ਰਹੀ ਹੈ ਬੱਚਤ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਅੱਜ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। 

ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ ਪਰ ਵਿਰੋਧੀ ਅੱਜ ਵੀ ਇਸ ਨੂੰ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਅੱਜ ਵੀ ਇਸ 'ਤੇ ਯਕੀਨ ਨਹੀਂ ਹੋ ਰਿਹਾ ਅਤੇ ਉਹ ਉਸ ਦੀ ਆਲੋਚਨਾ ਕਰਨ ਵਿਚ ਲੱਗੇ ਹੋਏ ਹਨ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸੀਐਮ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 16 ਟੋਲ ਪਲਾਜ਼ੇ ਬੰਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬੀਆਂ ਦੀ ਰੋਜ਼ਾਨਾ 61 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਦੇ ਨਾਂ ’ਤੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। 25-25 ਸਾਲ ਦੇ ਇਕਰਾਰਨਾਮੇ ਕੀਤੇ ਗਏ।

2 ਕਰੋੜ ਮਰੀਜ਼ਾਂ ਦਾ ਡਾਟਾ ਸਿਹਤ ਵਿਭਾਗ ਕੋਲ 

ਸੀਐਮ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਇਕ ਅਹਿਮ ਵਿਭਾਗ ਹੈ। ਮੁਹੱਲਾ ਕਲੀਨਿਕ 'ਚ 2 ਕਰੋੜ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਜਿਸ ਦਾ ਡਾਟਾ ਉਨ੍ਹਾਂ ਦੇ ਸਿਹਤ ਵਿਭਾਗ ਕੋਲ ਹੈ। ਇਸ ਦਾ ਸਮੇਂ-ਸਮੇਂ 'ਤੇ ਮੁਲਾਂਕਣ ਹੁੰਦਾ ਰਹਿੰਦਾ ਹੈ। 

ਜਿਸ ਨਾਲ ਸਾਨੂੰ ਪਤਾ ਲੱਗ ਜਾਂਦਾ ਹੈ ਕਿ ਕਿਸ ਖੇਤਰ ਵਿੱਚ ਕਿਹੜੀ ਬਿਮਾਰੀ ਵੱਧ ਰਹੀ ਹੈ ਤਾਂ ਜੋ ਅਸੀਂ ਉਸ ਖੇਤਰ ਵਿੱਚ ਉਸ ਬਿਮਾਰੀ ਨੂੰ ਕਾਬੂ ਕਰਨ ਲਈ ਢੁਕਵੇਂ ਕਦਮ ਚੁੱਕ ਸਕੀਏ। ਪੰਜਾਬ ਵਿੱਚ ਹੁਣ ਤੱਕ 829 ਮੁਹੱਲਾ ਕਲੀਨਿਕ ਚੱਲ ਰਹੇ ਹਨ। 30 ਹੋਰ ਮਹੱਲਾ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

25 ਦਿਨ ਪਹਿਲਾਂ 417 ਨੌਜਵਾਨਾਂ ਨੂੰ ਦਿੱਤੇ ਸਨ ਨਿਯੁਕਤੀ ਪੱਤਰ 

ਕਰੀਬ 25 ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਇਸੇ ਇਮਾਰਤ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਵੀ ਹਮਲਾ ਬੋਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨੌਜਵਾਨਾਂ ਨੂੰ ਦੇਸ਼ ਨਾ ਛੱਡਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਯੋਗਤਾ ਅਨੁਸਾਰ ਇੱਥੇ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇਕਰ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਜਾਓ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement