ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਮੋਦੀ ਅਤੇ ਖੱਟੜ ਸਰਕਾਰ ਦੇ ਪੁਤਲੇ
Published : Oct 7, 2020, 3:34 pm IST
Updated : Oct 7, 2020, 3:34 pm IST
SHARE ARTICLE
Farmer Protest
Farmer Protest

ਦੇਵੀਦਾਸਪੁਰਾ ਵਿਖੇ ਰੇਲ ਰੋਕੋ ਅੰਦੋਲਨ 14ਵੇਂ ਦਿਨ ਵੀ ਜਾਰੀ

ਅੰਮ੍ਰਿਤਸਰ:  ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ 'ਤੇ ਪਿੰਡ ਦੇਵੀਦਾਸਪੁਰਾ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝਾ ਧਰਨਾ ਲਾਇਆ ਗਿਆ ਹੈ। ਇਹ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਹੈ।  

Rail Roko MovementFarmer Protest

ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਲਗਾਏ ਗਏ ਇਸ ਧਰਨੇ ਦੌਰਾਨ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟੜ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਨਵੀ ਦਿੱਲੀ ਵਿਖੇ ਸੱਦੀ ਮੀਟਿੰਗ 'ਚ ਨਹੀ ਜਾਣਗੇ।

Rail Roko Movement Farmer Protest

ਉਹਨਾਂ ਕਿਹਾ ਕਿ ਇਸ ਮੀਟਿੰਗ 'ਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇ ਕੇ ਕਿਸਾਨਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਧਰਨਾ ਜਾਰੀ ਰੱਖਿਆ ਜਾਵੇਗਾ।

Farmer ProtestFarmer Protest

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਣਮਿੱਥੇ ਸਮੇਂ ਲਈ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਵਿਚ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement