ਲੁਧਿਆਣਾ 'ਚ ਦੁਸਹਿਰੇ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਝੂਟੇ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Published : Oct 7, 2022, 8:26 am IST
Updated : Oct 7, 2022, 2:11 pm IST
SHARE ARTICLE
photo
photo

ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗਗਨਦੀਪ

ਲੁਧਿਆਣਾ 'ਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇਥੇ ਮੇਲੇ 'ਚ ਨੌਜਵਾਨ ਝੂਲੇ ਤੋਂ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ।। ਜਾਣਕਾਰੀ ਅਨੁਸਾਰ 21 ਸਾਲਾ ਗਗਨਦੀਪ ਸਿੰਘ ਵਾਸੀ ਮੁੰਡੀਆਂ ਕਲਾਂ ਆਪਣੇ ਤਿੰਨ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਇਆ ਹੋਇਆ ਸੀ।

ਗਗਨਦੀਪ ਨੇ ਮੇਲੇ ਵਿੱਚ ਦੋਸਤਾਂ ਨਾਲ ਕਿਸ਼ਤੀ ਵਾਲਾ ਝੂਟਾ ਲਿਆ। ਇਸ ਦੌਰਾਨ ਗਗਨਦੀਪ ਨੂੰ ਕਰੰਟ ਲੱਗ ਗਿਆ। ਉੱਥੇ ਉਸ ਨੂੰ ਅਕਾਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੇਲਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਪਰ ਕੁਝ ਨੌਜਵਾਨ ਨਸ਼ੇ ਵਿੱਚ ਸਨ, ਜਿਸ ਕਾਰਨ ਇੱਕ ਨੌਜਵਾਨ ਨੂੰ ਉਲਟੀਆਂ ਆ ਗਈਆਂ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਗਗਨਦੀਪ ਸਿੰਘ ਦੇ ਭਰਾ ਗੁਰਜੰਟ ਨੇ ਦੋਸ਼ ਲਾਇਆ ਕਿ ਪੁਲਿਸ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਥਾਣੇ ਦੇ ਐਸਐਚਓ ਵੱਲੋਂ ਵੀ ਸਮਝੌਤਾ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਕਿਉਂਕਿ ਗਗਨਦੀਪ ਸਿੰਘ ਦੋ ਭੈਣਾਂ ਦਾ ਇੱਕੋ-ਇੱਕ ਸਹਾਰਾ ਸੀ। ਪੰਜ ਸਾਲ ਦੀ ਉਮਰ ਵਿੱਚ ਉਸ ਦੇ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਮੇਲਾ ਪ੍ਰਬੰਧਕਾਂ ਦੇ ਚੱਲਦਿਆਂ ਇਹ ਵੱਡਾ ਹਾਦਸਾ ਹੋਇਆ ਹੈ। ਇਸ ਵਿੱਚ ਪੰਜ ਤੋਂ ਛੇ ਲੋਕ ਜ਼ਖਮੀ ਵੀ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement