ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ 'ਤੇ NHM ਕਾਮਿਆਂ ਵੱਲੋਂ ਮਨਾਈ ਜਾਵੇਗੀ ਕਾਲੀ ਦਿਵਾਲੀ 
Published : Oct 7, 2022, 5:01 pm IST
Updated : Oct 7, 2022, 5:01 pm IST
SHARE ARTICLE
 NHM workers
NHM workers

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਮੀਟਿੰਗ ਕਰਨ ਦਾ ਫਸੈਲਾ ਮੁਲਤਵੀ ਕਰ ਦਿੱਤਾ ਗਿਆ ਸੀ।

 

ਟਾਂਡਾ ਉੜਮੁੜ -  ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.ਐੱਮ.) ਦੇ ਹਜ਼ਾਰਾਂ ਕੱਚੇ ਕਾਮਿਆਂ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੰਗਰੂਰ ਦੀਆਂ ਸੜਕਾਂ ’ਤੇ ਰੋਸ ਮੁਜਾਹਰੇ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਨੀਤੂ ਸਰਮਾਲ ਨੇ ਦੱਸਿਆ ਕਿ 26 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਸੀ।

ਇਸ ਮੌਕੇ ਸੰਗਰੂਰ ਪ੍ਰਸ਼ਾਸ਼ਨ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ 29 ਸਤੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਇਕ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਸੰਗਰੂਰ ਵੱਲੋਂ ਹਜ਼ਾਰਾਂ ਮੁਲਾਜ਼ਮਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ ਅਤੇ ਸੰਗਰੂਰ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਪ੍ਰਧਾਨ ਨੀਤੂ ਨੇ ਆਖਿਆ ਕਿ ਉਨ੍ਹਾਂ ਨੇ ਸਰਕਾਰ ਦੀ ਬੇਰੁਖੀ ਖਿਲਾਫ਼ ਮੁੱਖ ਮੰਤਰੀ ਦੇ ਘਰ ਬਾਹਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਹ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 17 ਅਕਤੂਬਰ ਨੂੰ ਸੰਗਰੂਰ ਵਿਖੇ ਸਾਰਸ ਮੇਲੇ ਵਾਲੀ ਜਗ੍ਹਾ ’ਤੇ ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੀ.ਐੱਮ.ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਰਿਹਾਇਸ਼ ਦੇ ਅੱਗੇ ਪੱਕੇ ਤੌਰ ’ਤੇ ਧਰਨਾ ਦੇ ਕੇ ਮੁੱਖ ਮੰਤਰੀ ਦਾ ਜਨਮ ਦਿਨ ਅਤੇ ਦਿਵਾਲੀ ਦਾ ਤਿਉਹਾਰ ਕਾਲੇ ਦਿਵਸ ਦੇ ਰੂਪ ਮਨਾਉਣਗੇ। ਇਸ ਮੌਕੇ ਹੋਰ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement