ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖ਼ਰੀਦਣ ਦੀ ਦਿਤੀ ਪ੍ਰਵਾਨਗੀ
Published : Oct 7, 2022, 6:45 am IST
Updated : Oct 7, 2022, 6:45 am IST
SHARE ARTICLE
image
image

ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖ਼ਰੀਦਣ ਦੀ ਦਿਤੀ ਪ੍ਰਵਾਨਗੀ

 


ਚੰਡੀਗੜ੍ਹ, 6 ਅਕਤੂਬਰ (ਭੁੱਲਰ):  ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫ਼ੋਟੋਨ ਐਮੀਸਨ ਕੰਪਿਊਟਿਡ ਟੋਮੋਗ੍ਰਾਫ਼ੀ (ਸਪੈਕਟ-ਸੀਟੀ) ਅਤੇ ਪੋਜੀਟਰੋਨ ਐਮੀਸਨ ਟੋਮੋਗ੍ਰਾਫ਼ੀ (ਪੀ.ਈ.ਟੀ.-ਸੀ.ਟੀ.) ਖ਼ਰੀਦਣ ਦੀ ਪ੍ਰਵਾਨਗੀ ਦੇ ਦਿਤੀ ਹੈ | ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦਸਿਆ ਕਿ ਸੂਬਾ ਸਰਕਾਰ ਪੰਜਾਬ ਭਰ ਵਿਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹਈਆ ਕਰਵਾਉਣ ਦਾ ਪੱਕਾ ਸੰਕਲਪ ਰਖਦੀ ਹੈ | ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਵੀ ਸੂਬੇ ਦੇ ਲੋਕਾਂ ਨੂੰ  ਸਮਰਪਤ ਕੀਤੇ ਗਏ ਸਨ, ਜਿਥੇ ਕੋਈ ਵੀ ਵਿਅਕਤੀ ਅਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਹੀ ਸੁਰੂ ਕੀਤੇ ਜਾਣਗੇ | ਸ. ਜੌੜਾਮਾਜਰਾ ਨੇ ਦਸਿਆ ਕਿ ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐਮ.ਸੀ./ਸੀ.ਐਮ.ਸੀ. ਨੂੰ  7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖ਼ਰੀਦਣ ਦੀ ਵੀ ਪ੍ਰਵਾਨਗੀ ਦਿਤੀ ਗਈ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement