ਪੰਜਾਬ 'ਚ ਗਰਮਾਇਆ SYL ਦਾ ਮੁੱਦਾ, BJP ਨੇ CM ਭਗਵੰਤ ਮਾਨ ਦੇ ਘਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

By : GAGANDEEP

Published : Oct 7, 2023, 8:30 pm IST
Updated : Oct 7, 2023, 8:30 pm IST
SHARE ARTICLE
photo
photo

ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਵੀ ਲਿਆ

 

ਚੰਡੀਗੜ੍ਹ : ਪੰਜਾਬ ਵਿਚ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। 

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਪੁੱਜੇ ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀ ਰਿਹਾਈ ਤੋਂ ਕਰੀਬ ਸੌ ਮੀਟਰ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ।

ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ 

ਸੁਨੀਲ ਜਾਖੜ ਅਤੇ ਹੋਰਾਂ ਨੇ ਸੜਕ 'ਤੇ ਬੈਠ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ, ਫਿਰ ਜਦੋਂ ਉਹ ਬੈਰੀਕੇਡ ਵੱਲ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ, ਜੈਸਮੀਨ ਸੈਂਡਲਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ  

ਭਾਜਪਾ ਨੇ ਸਪੱਸ਼ਟ ਕਰ ਦਿਤਾ ਹੈ ਕਿ ਉਹ ਪਾਣੀ ਦੀ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਣਗੇ। ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਮੈਂਬਰ ਸ਼ਾਮਲ ਹੋਏ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement