Bathinda News: ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
Published : Oct 7, 2024, 9:29 am IST
Updated : Oct 7, 2024, 9:29 am IST
SHARE ARTICLE
A student of Maharaja Ranjit Singh Technical University committed suicide Bathinda News
A student of Maharaja Ranjit Singh Technical University committed suicide Bathinda News

Bathinda News: ਬੀਐੱਸਈ ਪਹਿਲੇ ਸਾਲ ਦੀ ਵਿਦਿਆਰਥਣ ਸੀ ਰਵਨੀਤ ਕੌਰ

A student of Maharaja Ranjit Singh Technical University committed suicide Bathinda News: ਬਠਿੰਡਾ ਸ਼ਹਿਰ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥਣ ਦੀ ਪਹਿਚਾਣ ਰਵਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਮਹਾਰਾਜਾ ਰਣਜੀਤ ਸਿੰਘ ਇੰਜੀਨੀਅਰਿੰਗ ਕਾਲਜ ਵਿਚ ਬੀਐੱਸਈ ਪਹਿਲੇ ਸਾਲ ਦੀ ਵਿਦਿਆਰਥਣ ਸੀ।

 ਮ੍ਰਿਤਕਾ ਕੋਲੋਂ ਕੋਈ ਵੀ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ, ਜਿਸ ਤੋਂ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ। ਉਕਤ ਮਾਮਲੇ ਸਬੰਧੀ ਕਾਲਜ ਪ੍ਰਬੰਧਕਾਂ ਅਤੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਅਗਲੀ ਕਾਰਵਾਈ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕੀਤੀ ਜਾਵੇਗੀ। ਕਾਲਜ ਵਿਚ ਹੀ ਬਣੇ ਗਰਲਜ਼ ਹੋਸਟਲ ਵਿਚ ਰਹਿ ਰਹੀ ਸੀ। ਉਹ ਫਰੀਦਕੋਟ ਜ਼ਿਲ੍ਹੇ ਦੇ ਇਕ ਪਿੰਡ ਦੀ ਵਸਨੀਕ ਸੀ। ਹਾਲ ਹੀ ਵਿਚ ਛੁੱਟੀਆਂ ਹੋਣ ਕਾਰਨ ਉਕਤ ਲੜਕੀ ਘਰ ਚਲੀ ਗਈ ਸੀ ਤੇ ਐਤਵਾਰ ਨੂੰ ਵਾਪਸ ਹੋਸਟਲ ਵਿਚ ਆ ਗਈ ਸੀ।

ਜਦੋਂ ਸਹੇਲੀਆਂ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਉਸ ਨੇ ਕਾਫੀ ਦੇਰ ਤੱਕ ਦਰਵਾਜ਼ਾ ਨਹੀਂ ਖੋਲ੍ਹਿਆ। ਅੰਦਰੋਂ ਕੋਈ ਜਵਾਬ ਨਾ ਮਿਲਣ 'ਤੇ ਵਿਦਿਆਰਥਣਾਂ ਨੇ ਹੋਸਟਲ ਦੇ ਮੈਨੇਜਰ ਨੂੰ ਸੂਚਿਤ ਕੀਤਾ। ਜਦੋਂ ਹੋਸਟਲ ਪ੍ਰਬੰਧਕਾਂ ਨੇ ਕਮਰੇ ਦਾ ਤਾਲਾ ਤੋੜਿਆ ਤਾਂ ਅੰਦਰ ਵਿਦਿਆਰਥਣ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੇ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement