ਕਰਤਾਰਪੁਰ ਲਈ ਸਿੱਧੂ ਨੂੰ PAK ਨੇ ਦਿੱਤਾ ਵੀਜ਼ਾ, ਹੁਣ ਭਾਰਤ ਸਰਕਾਰ ਦੀ ਮਨਜ਼ੂਰੀ ਦਾ ਇੰਤਜ਼ਾਰ
Published : Nov 7, 2019, 10:14 am IST
Updated : Nov 7, 2019, 10:14 am IST
SHARE ARTICLE
navjot singh sidhu
navjot singh sidhu

ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਪਾਕਿਸਤਾਨ ਜਾਣ ਲਈ ਵੀਜ਼ਾ ਦੇ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ ਪਰ ਅਜੇ...

ਚੰਡੀਗੜ੍ਹ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਪਾਕਿਸਤਾਨ ਜਾਣ ਲਈ ਵੀਜ਼ਾ ਦੇ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ ਪਰ ਅਜੇ ਤੱਕ ਇਸ ਦੇ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਸਿਆਸੀ ਮਨਜ਼ੂਰੀ ਨਹੀਂ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਾ ਚਾਹੁੰਦੇ ਹਨ।

Imran Khan with SidhuSidhu

ਦੱਸ ਦੇਈਏ ਕਿ ਪਕਿਸਤਾਨ ਦੀ ਇਮਰਾਨ ਖਾਨ ਸਰਕਾਰ ਵਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਹਿੱਸਾ ਲੈਣ ਲਈ ਸਿੱਧੂ ਨੂੰ ਸੱਦਾ ਦਿੱਤਾ ਗਿਆ ਹੈ। ਕ੍ਰਿਕਟਰ ਤੋਂ ਰਾਜਨੇਤਾ ਬਣੇ ਸਿੱਧੂ ਨੇ ਵੀ ਪਾਕਿਸਤਾਨ ਦਾ ਇਹ ਸੱਦਾ ਸਵੀਕਾਰ ਕਰ ਲਿਆ ਹੈ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਹੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਸਰਕਾਰੀ ਮਨਜ਼ੂਰੀ ਮੰਗੀ ਹੈ।

Navjot SidhuNavjot Sidhu

ਨਵਜੋਤ ਸਿੱਧੂ ਨੂੰ ਪਾਕਿਸਤਾਨ ਭੇਜਣ ਦੇ ਮੂਡ 'ਚ ਨਹੀਂ ਸਰਕਾਰ
ਸੂਤਰਾਂ ਮੁਤਾਬਕ ਭਾਰਤ ਸਰਕਾਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਭੇਜਣ ਦੇ ਮੂਡ 'ਚ ਦਿਖਾਈ ਨਹੀਂ ਦੇ ਰਹੀ ਹੈ। ਇਸ ਦਾ ਕਾਰਨ ਹੈ ਕਿ ਸਿੱਧੂ ਦੇ ਹਮਾਇਤੀਆਂ ਵਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਿੱਧੂ ਨੂੰ ਲਾਂਘੇ ਦਾ ਹੀਰੋ ਬਣਾ ਕੇ ਪੇਸ਼ ਕੀਤਾ ਜਾ ਸਕਦਾ ਹੈ। ਬੀਤੇ ਦਿਨੀਂ ਸਿੱਧੂ ਦੇ ਹਮਾਇਤੀਆਂ ਨੇ ਅੰਮ੍ਰਿਤਸਰ 'ਚ ਸਿੱਧੂ ਅਤੇ ਇਮਰਾਨ ਖਾਨ ਨੂੰ ਲਾਂਘੇ ਦਾ ਹੀਰੋ ਦੱਸਦਿਆਂ ਪੋਸਟਰ ਲਾਏ ਸਨ ਪਰ ਇਨ੍ਹਾਂ ਪੋਸਟਰਾਂ ਨੂੰ 2 ਘੰਟਿਆਂ ਬਾਅਦ ਉਤਾਰ ਦਿੱਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement