ਪੰਜਾਬ ਵਿਚ ਨਿਜੀ ਵਾਹਨਾਂ ਦੀ ਟਰਾਂਸਫ਼ਰ ਲਈ NOC ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ
Published : Nov 7, 2020, 8:32 am IST
Updated : Nov 7, 2020, 8:34 am IST
SHARE ARTICLE
Vehicles
Vehicles

ਟਰਾਂਸਪੋਰਟ ਵਿਭਾਗ ਨੇ ਗੈਰ-ਟਰਾਂਸਪੋਰਟ ਵਾਹਨਾਂ ਲਈ ਐਨ.ਓ.ਸੀ. ਕੀਤੀ ਖ਼ਤਮ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਵਾਹਨਾਂ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫ਼ਰ ਮੌਕੇ ਹੁਣ ਦਰਖ਼ਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨਓਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ। ਅਜਿਹੇ ਮਾਮਲਿਆਂ ਵਿਚ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰ ਦਿਤਾ ਗਿਆ ਹੈ।

Razia SultanaRazia Sultana

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਸਿਆ ਕਿ ਹੁਣ ਸਾਰੀ ਪ੍ਰਕਿਰਿਆ ਇਕ ਆਨਲਾਈਨ ਪ੍ਰਣਾਲੀ ਵਾਹਨ 4.0 ਰਾਹੀਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ, ਫ਼ੀਸ ਅਤੇ ਫਿੱਟਨੈਸ ਆਦਿ ਰਜਿਸਟਰਿੰਗ ਅਥਾਰਟੀ ਕੋਲ ਉਪਲੱਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ ਵਿਚ ਰਜਿਸਟਰਡ ਗ਼ੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਵਾਹਨ ਮਾਲਕਾਂ ਨੂੰ ਐਨ.ਓ.ਸੀ. ਲੈਣ ਲਈ ਸਬੰਧਤ ਦਫ਼ਤਰ ਵਿਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

Punjab Transport Department Punjab Transport Department

ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਣਾਲੀ ਤਹਿਤ ਵਾਹਨ ਦੀ ਵਿਕਰੀ ਦੇ ਮਾਮਲੇ ਵਿਚ ਗ਼ੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੀ ਮਾਲਕੀ ਦਾ ਤਬਾਦਲਾ ਨਵੀਂ ਰਜਿਸਟਰਿੰਗ ਅਥਾਰਟੀ ਵਿਚ ਤਬਦੀਲ ਕੀਤੇ ਜਾਣ ਲਈ ਬਿਨੈਕਾਰ ਨੂੰ ਵਾਹਨ ਦੀ ਐਨ.ਓ.ਸੀ. ਪ੍ਰਾਪਤ ਕਰਨ ਲਈ ਅਸਲ ਰਜਿਸਟਰਿੰਗ ਅਥਾਰਟੀ ਕੋਲ ਜਾਣਾ ਪੈਂਦਾ ਹੈ। ਹੁਣ ਬਿਨੈਕਾਰ ਅਸਲ ਆਰਟੀਏ/ਐਸਡੀਐਮ ਦਫ਼ਤਰਾਂ, ਜਿਥੇ ਵਾਹਨ ਰਜਿਸਟਰਡ ਹੈ, ਵਿਖੇ ਆਨਲਾਈਨ ਅਰਜ਼ੀ ਦੇ ਕੇ ਅਪਣੇ ਵਾਹਨਾਂ ਦਾ ਤਬਾਦਲਾ ਕਰਾ ਸਕਣਗੇ। ਇਸ ਨਾਲ ਤਬਾਦਲੇ ਲਈ ਵੱਖ-ਵੱਖ ਰਜਿਸਟਰਿੰਗ ਅਥਾਰਟੀਆਂ ਕੋਲ ਜਾਣ ਦੀ ਲੰਮੀ ਪ੍ਰਕਿਰਿਆ ਅਤੇ ਸਮੇਂ ਦੀ ਬਚਤ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement