ਕਾਂਗਰਸੀ ਖ਼ਾਨਾ-ਜੰਗੀ ਦਾ ਖ਼ਮਿਆਜ਼ਾ ਪੂਰਾ ਪੰਜਾਬ ਭੁਗਤ ਰਿਹੈ : ਭਗਵੰਤ ਮਾਨ
Published : Nov 7, 2020, 12:31 am IST
Updated : Nov 7, 2020, 12:31 am IST
SHARE ARTICLE
image
image

ਕਾਂਗਰਸੀ ਖ਼ਾਨਾ-ਜੰਗੀ ਦਾ ਖ਼ਮਿਆਜ਼ਾ ਪੂਰਾ ਪੰਜਾਬ ਭੁਗਤ ਰਿਹੈ : ਭਗਵੰਤ ਮਾਨ

ਚੰਡੀਗੜ੍ਹ, 6 ਨਵੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗ਼ੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ, ਉਸ ਤੋਂ ਸਪਸ਼ਟ ਹੈ ਕਿ ਕਾਂਗਰਸ 'ਚ ਖ਼ਾਨਾ-ਜੰਗੀ ਸਿਖ਼ਰਾਂ 'ਤੇ ਹੈ ਅਤੇ ਅਪਣੇ ਫ਼ਾਰਮ ਹਾਊਸ 'ਤੇ ਆਰਾਮ ਫ਼ਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ 'ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ 'ਤੇ ਕੋਈ ਪਕੜ ਰਹੀ ਹੈ। ਕੋਈ ਵੀ ਚੋਣ ਵਾਅਦਾ ਪੂਰਾ ਕਰਨ ਤੋਂ ਅਸਫਲ ਰਹੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਫ਼ਰੰਟ 'ਤੇ ਫੇਲ ਹੋ ਚੁੱਕੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨੀ ਸੰਘਰਸ਼ ਦੀ ਆਪਸੀ ਲੜਾਈ ਕਾਰਨ ਮਾਲ ਗੱਡੀਆਂ ਚਲਾਉਣ ਬਾਰੇ ਬੈਠਕ ਪੂਰੀ ਤਰਾਂ ਫੇਲ ਹੋ ਗਈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹੋਏ ਕਾਂਗਰਸ ਦੇ ਕੁੱਝ ਸੰਸਦਾਂ ਨੇ ਬੈਠਕ ਦੇ ਸਫ਼ਲ ਹੋਣ ਦਾ ਦਾਅਵਾ ਕੀਤਾ ਜਦਕਿ ਕੁੱਝ ਸੰਸਦਾਂ ਨੇ ਵਾਕਆਊਟ ਕਰਨ ਦੀਆਂ ਗੱਲਾਂ ਕੀਤੀਆਂ। ਕੁੱਲ ਮਿਲਾ ਕੇ ਨਤੀਜਾ ਇਹ ਨਿਕਲਿਆ ਕਿ ਕਾਂਗਰਸੀ ਸੰਸਦਾਂ ਦੀ ਬੈਠਕ ਦਾ ਕੋਈ ਫ਼ਾਇਦਾ ਨਹੀਂ ਹੋਇਆ। ਗੰਭੀਰਤਾ ਦੀ ਕਮੀ ਇਥੇ ਵੀ ਸਪੱਸ਼ਟ ਦੇਖੀ ਜਾ ਸਕਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਸੀ।



ਉਹ ਰੇਲ ਮੰਤਰੀ ਨੂੰ ਖੁਦ ਮਿਲਣ ਲਈ ਨਹੀਂ ਗਏ। ਜੇਕਰ ਉਹ ਪੰਜਾਬ ਦੇ ਹਿੱਤ ਲਈ ਸੋਚਦੇ ਤਾਂ ਉਹ ਖੁਦ ਰੇਲ ਮੰਤਰੀ ਨੂੰ ਮਿਲ ਕੇ ਸਮੱਸਿਆਵਾਂ ਦਾ ਹੱਲ ਲੱਭਦੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement