ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਕੇਂਦਰ ਸਰਕਾਰ ਤੋਂ ਗੁਰਪੁਰਬ ਤੋਂ ਪਹਿਲਾ ਕਰਤਾਰਪੁਰ ਦਾ
Published : Nov 7, 2021, 11:49 pm IST
Updated : Nov 7, 2021, 11:49 pm IST
SHARE ARTICLE
image
image

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਕੇਂਦਰ ਸਰਕਾਰ ਤੋਂ ਗੁਰਪੁਰਬ ਤੋਂ ਪਹਿਲਾ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦੀ ਮੰਗ

ਕਲਾਨੌਰ, 7 ਨਵੰਬਰ (ਗੁਰਦੇਵ ਸਿੰਘ ਰਜਾਦਾ): ਕੇਂਦਰ ਸਰਕਾਰ ਨੂੰ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਤੋਂ ਪਹਿਲਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਇਸ ਸਬੰਧੀ ਸਾਡੀ ਸੰਸਥਾਂ ਪਹਿਲਾ ਹੀ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਮ ਮੈਮੋਰੰਡਮ ਦੇ ਚੁੱਕੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 
ਬਾਜਵਾ ਨੇ ਅੱਗੇ ਆਖਿਆ ਕਿ ਦੋ ਸਾਲ ਪਹਿਲਾ ਪਾਕਿਸਤਾਨ ਸਰਕਾਰ ਅਤੇ ਭਾਰਤ ਸਰਕਾਰ ਨੇ ਆਪਸੀ ਸਹਿਮਤੀ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਦੇ ਦਰਸ਼ਨਾ ਲਈ ਖੋਲ੍ਹ ਦਿਤਾ ਸੀ। ਮਾਰਚ 2020 ਵਿਚ ਕੋਵਿਡ-19 ਕਰ ਕੇ ਦੇਸ਼ ਦੇ ਸਾਰੇ ਧਾਰਮਕ ਅਸਥਾਨਾਂ ਤੇ ਸੰਗਤਾਂ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਨੇ ਪਾਬੰਦੀ ਲਾ ਦਿਤੀ ਸੀ। ਪਰ ਹੁਣ ਤਕਰੀਬਨ ਪਿਛਲੇ ਇਕ ਸਾਲ ਤੋਂ ਦੇਸ਼ ਦੇ ਸਾਰੇ ਹੀ ਧਾਰਮਕ ਅਸਥਾਨਾਂ ਤੋਂ ਪਾਬੰਦੀ ਹਟਾ ਲਈ ਗਈ ਹੈ ਪਰ ਕੇਂਦਰ ਸਰਕਾਰ ਨੇ ਅਜੇ ਤਕ ਇਸ ਲਾਂਘੇ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿਤੀ। ਬਾਜਵਾ ਨੇ ਅੱਗੇ ਆਖਿਆ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਮੱਦੇਨਜ਼ਰ ਰਖਦੇ ਹੋਏ ਸਾਡੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਹੈ ਕਿ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਤੋਂ ਪਹਿਲਾ ਇਹ ਲਾਂਘਾ ਬਿਨਾਂ ਕਿਸੇ ਦੇਰੀ ਤੋਂ ਖੋਲ੍ਹਿਆ ਜਾਵੇ। ਇਸ ਮੌਕੇ ਇੰਜੀ. ਸੁਖਦੇਵ ਸਿੰਘ ਧਾਲੀਵਾਲ, ਬਾਬਾ ਗੁਰਮੇਜ ਸਿੰਘ ਦਾਬਾਵਾਲ, ਅਜਾਇਬ ਸਿੰਘ ਦਿਉਲ, ਨਿਰਮਲ ਸਿੰਘ  ਸਾਗਰਪੁਰ, ਸੁਰਿੰਦਰ ਸਿੰਘ ਚਾਹਲ,ਅਮਰੀਕ ਸਿੰਘ ਖੈਹਿਰਾ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement