30 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ’ਚ 2 ਸਾਬਕਾ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ

By : GAGANDEEP

Published : Nov 7, 2022, 4:09 pm IST
Updated : Nov 7, 2022, 4:09 pm IST
SHARE ARTICLE
photo
photo

ਅਦਾਲਤ ਨੇ ਸਜ਼ਾ ਦੇ ਨਾਲ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ

 

ਮੁਹਾਲੀ: ਤਰਨਤਾਰਨ ਦੇ 30 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ 'ਤੇ ਸੀਬੀਆਈ ਅਦਾਲਤ ਨੇ ਫੈਸਲਾ ਸੁਣਾਇਆ ਹੈ। ਅਦਾਲਤ ਨੇ ਅੱਜ ਫੈਸਲਾ ਸੁਣਾਉਂਦੇ ਹੋਏ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਦੱਸ ਦੇਈਏ ਕਿ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਵਿਚ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐੱਸਆਈ ਜਗਤਾਰ ਸਿੰਘ ਨੂੰ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਅਦਾਲਤ ਨੇ ਸਜ਼ਾ ਦੇ ਨਾਲ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲਿਸ ਅਫ਼ਸਰਾਂ ਇੰਸਪੈਕਟਰ ਪੂਰਨ ਸਿੰਘ ਅਤੇ ਏਐੱਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਮੁਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਐਨਕਾਊਂਟਰ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement