ਜਲੰਧਰ 'ਚ ਡਿਊਟੀ 'ਤੇ ਤਾਇਨਾਤ ASI ਨੂੰ ਕਾਰ ਨੇ ਮਾਰੀ ਟੱਕਰ, ਮੌਤ

By : GAGANDEEP

Published : Nov 7, 2022, 2:36 pm IST
Updated : Nov 7, 2022, 2:36 pm IST
SHARE ARTICLE
photo
photo

ਕਾਰ ਚਾਲਕ ਖਿਲ਼ਾਫ ਮਾਮਲਾ ਦਰਜ ਕਰਕੇ ਭਾਲ ਕੀਤੀ ਸ਼ੁਰੂ

 

ਜਲੰਧਰ— ਜਲੰਧਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵੇਰਕਾ ਮਿਲਕ ਪਲਾਂਟ ਨੇੜੇ ਨਾਕਾ ਲਗਾ ਕੇ ਖੜ੍ਹੇ ਟ੍ਰੈਫਿਕ ਪੁਲਿਸ ਦੇ ਏ. ਐੱਸ. ਆਈ. ਸੰਜੀਵ ਕੁਮਾਰ ਨੂੰ ਇਕ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਏ. ਐੱਸ. ਆਈ. ਸੰਜੀਵ ਕੁਮਾਰ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ ਜਦੋਂ ਪੀ. ਐੱਮ. ਮੋਦੀ ਨੇ ਪੰਜਾਬ  ਆਉਣਾ ਸੀ ਤਾਂ ਉਹ ਏ. ਐੱਸ. ਆਈ. ਸੰਜੀਵ ਦੇ ਨਾਲ ਵੇਰਕਾ ਮਿਲਟ ਪਲਾਂਟ ਨੇੜੇ ਨਾਕੇ ’ਤੇ ਤਾਇਨਾਤ ਸਨ।

ਜਦੋਂ ਉਨ੍ਹਾਂ ਨੇ ਇਕ ਗੱਡੀ ਨੂੰ ਹੱਥ ਦੇ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਰੇਸ ਦਬਾ ਦਿੱਤੀ ਅਤੇ ਏ. ਐੱਸ. ਆਈ. ਨੂੰ ਕੁਚਲ ਕੇ ਫਰਾਰ ਹੋ ਗਿਆ। ਸੰਜੀਵ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ  ਉਸ ਨੇ ਦਮ ਤੋੜ ਦਿੱਤਾ। ਐਤਵਾਰ ਨੂੰ  ਏਐਸਆਈ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਤੇ ਕਾਰ ਚਾਲਕ ਦੀ ਗ੍ਰਿਫਤਾਰ ਲਈ ਭਾਲ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement