MP ਪ੍ਰਨੀਤ ਕੌਰ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

By : GAGANDEEP

Published : Nov 7, 2022, 5:44 pm IST
Updated : Nov 7, 2022, 5:53 pm IST
SHARE ARTICLE
photo
photo

'ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਜਲਦੀ ਕੀਤੀ ਜਾਵੇ ਬਹਾਲ'

 

ਪਟਿਆਲਾ: ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ, “ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਅਸਥਾਨ ਹੈ ਅਤੇ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਕਰ ਹੁੰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ, “ਕੋਵਿਡ-19 ਮਹਾਂਮਾਰੀ ਤੋਂ ਪਹਿਲਾਂ ਪੰਜਾਬ ਤੋਂ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਉਪਲਬਧ ਸਨ ਪਰ ਕੋਵਿਡ ਦੌਰਾਨ ਸਾਰਾ ਕੁਝ ਠੱਪ ਕਰ ਦਿੱਤਾ ਸੀ, ਹੁਣ ਦੇਸ਼ ਦੀਆਂ ਬਹੁਤੀਆਂ ਉਡਾਣਾਂ ਦੇ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਉਪਲਬਧ ਨਹੀਂ ਹੈ, ਜਿਸ ਕਾਰਨ ਸ਼ਰਧਾਲੂ ਖਾਸ ਤੌਰ 'ਤੇ ਬਜ਼ੁਰਗ, ਮਰੀਜ਼ ਅਤੇ ਸਰੀਰਕ ਤੌਰ 'ਤੇ ਅਪੰਗ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵਿਚ ਕਾਫੀ ਮੁਸ਼ਕਿਲਾ ਆ ਰਹੀਆਂ ਹਨ।

ਪਟਿਆਲਾ ਦੇ ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਚੰਡੀਗੜ੍ਹ ਹਵਾਈ ਅੱਡੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿਨ ਵਿੱਚ ਘੱਟੋ-ਘੱਟ ਇੱਕ ਵਾਰ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਾਮੀ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਧਰਤੀ 'ਤੇ ਦਰਸ਼ਨ ਕੀਤੇ ਜਾ ਸਕਣ।

ਉਹਨਾਂ ਨੇ ਇਸ ਮਹੱਤਵਪੂਰਨ ਮੰਗ ਨੂੰ ਤੁਰੰਤ ਪਹਿਲ ਦੇਣ ਦੀ ਬੇਨਤੀ ਕਰਦੇ ਹੋਏ ਪੱਤਰ ਨੂੰ ਸਮਾਪਤ ਕੀਤਾ, ਜਿਸ ਵਿੱਚ 29 ਦਸੰਬਰ ਨੂੰ ਆਉਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਆਗਾਮੀ ਗੁਰਪੁਰਬ ਲਈ ਯਾਤਰਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉਡਾਣਾਂ ਨੂੰ ਸਮੇਂ ਸਿਰ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ।"

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement