ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
Published : Nov 7, 2022, 11:31 am IST
Updated : Nov 7, 2022, 11:31 am IST
SHARE ARTICLE
Dr. Baljit Kaur
Dr. Baljit Kaur

ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਨਵੰਬਰ

 

ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ, ਔਰਤਾਂ, ਦਿਵਿਆਂਗਜਨਾਂ, ਬਜ਼ੁਰਗਾਂ ਆਦਿ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ "ਪਲਾਨ ਸਕੀਮ ਪੀ.ਐਮ-6 ਅਸਿਸਟੈਂਸ ਟੂ ਐਨ.ਜੀ.ਓ’ਜ਼” ਅਧੀਨ ਪੰਜਾਬ ਵਿੱਚ ਕੰਮ ਕਰ ਰਹੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ (ਰਜਿ) ਤੋਂ ਵਿੱਤੀ ਸਾਲ 2022-23 ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 21 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ, ਔਰਤਾਂ, ਦਿਵਿਆਂਗਜਨਾਂ, ਬਜ਼ੁਰਗਾਂ ਆਦਿ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ(ਐਨ.ਜੀ.ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ। ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਅਧੀਨ ਜਿਹੜੀਆਂ ਗੈਰ ਸਰਕਾਰੀ ਸੰਸਥਾਵਾਂ(ਐਨ.ਜੀ.ਓਜ਼) ਸਹਾਇਤਾਂ ਪ੍ਰਾਪਤ ਕਰਨ ਲਈ ਚਾਹਵਾਨ ਹਨ, ਉਹ ਪਲੈਨਿੰਗ ਵਿਭਾਗ ਦੀ ਸਕੀਮ ਜੋ ਕਿ ਲਿੰਕ https://tinyurl.com/493n4kvs ਅਤੇ ਵਿਭਾਗ ਦੀ ਵੈਬਸਾਈਟ https://sswcd.punjab.gov.in 'ਤੇ ਉਪਲੱਬਧ ਹੈ, ਅਧੀਨ ਦਰਸਾਏ ਪ੍ਰੋਜੈਕਟਾਂ ਲਈ ਗ੍ਰਾਂਟ ਲਈ ਅਪਲਾਈ ਕਰ ਸਕਦੀਆਂ ਹਨ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਹਵਾਨ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਹਰ ਪੱਖੋਂ ਮੁਕੰਮਲ ਕਰਕੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਐਸ.ਸੀ.ਓ. 102-103, ਸੈਕਟਰ 34 ਏ, ਚੰਡੀਗੜ ਦੇ ਦਫ਼ਤਰ ਵਿਖੇ ਅਰਜੀ ਦੀ ਹਾਰਡ ਕਾਪੀ ਦਸਤੀ ਜਾਂ ਰਜਿਸਟਰਡ ਡਾਕ ਅਤੇ ਸਾਫਟ ਕਾਪੀ ਈ-ਮੇਲ ਰਾਹੀਂ ਭੇਜ ਸਕਦੀਆਂ ਹਨ। ਵਿੱਤੀ ਸਾਲ 2022-23 ਲਈ ਸੰਸਥਾਵਾਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਸਬੰਧੀ  21 ਨਵੰਬਰ 2022 ਤੱਕ ਅਰਜ਼ੀਆਂ ਭੇਜ ਸਕਦੀਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement