ਬੁਢਲਾਡਾ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : GAGANDEEP

Published : Nov 7, 2022, 7:55 pm IST
Updated : Nov 7, 2022, 7:56 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਬੁਢਲਾਡਾ :  ਬੁਢਲਾਡਾ ਦੇ ਨਾਲ ਲੱਗਦੇ ਪਿੰਡ ਬਰ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ ਤਾਰੀ ਵਾਸੀ ਪਿੰਡ ਬਰ੍ਹੋ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਆ ਕੇ ਦਰਵਾਜ਼ਾ ਖੜਕਾ ਕੇ ਬਾਹਰ ਆਉਣ ਲਈ ਆਵਾਜ਼ ਦਿੱਤੀ। ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖ਼ਮੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਜ਼ਖ਼ਮੀ ਹਾਲਾਤ 'ਚ ਜਗਤਾਰ ਸਿੰਘ ਨੂੰ ਬੁਢਲਾਡਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਗੰਭੀਰ ਹਾਲਾਤ ਨੂੰ ਦੇਖਦਿਆਂ ਡਾਕਟਰ ਨੇ ਉਸ ਨੂੰ ਵੱਡੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਆਈ. ਪੀ. ਸੀ . ਦੀ ਧਾਰਾ 302, 34 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement