Moga News : ਮੋਗਾ ਪੁਲਿਸ ਨੇ 2 ਨੌਜਵਾਨਾਂ ਨੂੰ 4 ਦੇਸੀ ਪਿਸਟਲ ਅਤੇ 6 ਜ਼ਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫ਼ਤਾਰ

By : BALJINDERK

Published : Nov 7, 2024, 6:50 pm IST
Updated : Nov 7, 2024, 6:50 pm IST
SHARE ARTICLE
ਪੁੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ
ਪੁੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ

Moga News : ਇਕ ਵਿਅਕਤੀ ਤੇ ਪਹਿਲਾਂ ਹੀ ਤਿੰਨ ਮਾਮਲੇ ਹਨ ਦਰਜ 

Moga News : ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਦੋ ਵਿਅਕਤੀਆਂ ਨੂੰ ਚਾਰ ਦੇਸੀ ਪਿਸਟਲ ਅਤੇ 6 ਜਿੰਦਾ ਕਾਰਤੂਸ ਦੇ ਨਾਲ ਗਿਰਫ਼ਤਾਰ ਕੀਤਾ ਗਿਆ ਹੈ ਇੱਕ ਵਿਅਕਤੀ ਤੇ ਪਹਿਲਾਂ ਵੀ ਐਨਡੀਪੀਐਸ ਅਤੇ ਅਸਲਾ ਐਕਟ ਦੇ ਤਿੰਨ ਮਾਮਲੇ ਦਰਜ ਹਨ ਅਤੇ ਇਨਾਂ ਉੱਪਰ ਥਾਣਾ ਅਜੀਤਵਾਲ ਵਿਚ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

1

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀਐਸਪੀ ਡੀ ਲਵਦੀਪ ਸਿੰਘ ਗਿੱਲ ਨੇ ਕਿਹਾ ਕਿ ਸੀਆਈਏ ਮੋਗਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਪਿੰਡ ਮਟਵਾਣੀ ਦੇ ਕੋਲ ਖੜੇ ਹਨ ਜੋ ਕਿ ਕਿਸੇ ਦੀ ਉਡੀਕ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਚਾਰ ਦੇਸੀ ਪਿਸਟਲ 6 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਜਿਨਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਕੁਲਵੰਤ ਸਿੰਘ ਪਿੰਡ ਮਿਨੀਆਂ ਜ਼ਿਲ੍ਹਾ ਮੋਗਾ ਅਤੇ ਖੁਸ਼ਪ੍ਰੀਤ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਅਤੇ ਇਹਨਾਂ ਉੱਪਰ ਥਾਣਾ ਅਜੀਤਵਾਲ ਵਿੱਚ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from Moga Police arrested 2 youths with 4 country pistols and 6 live cartridges News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement