Gurdaspur News : ਬਟਾਲਾ 'ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

By : BALJINDERK

Published : Nov 7, 2024, 3:04 pm IST
Updated : Nov 7, 2024, 3:04 pm IST
SHARE ARTICLE
ਮ੍ਰਿਤਕ ਅਭੈ (22 ਸਾਲਾ )
ਮ੍ਰਿਤਕ ਅਭੈ (22 ਸਾਲਾ )

Gurdaspur News : ਕੁਝ ਦਿਨ ਪਹਿਲਾਂ ਗੁਆਂਢੀ ਨਾਲ ਹੋਈ ਸੀ ਲੜਾਈ, ਪੰਚਾਇਤ ਨੇ ਕਰਵਾਇਆ ਸਮਝੌਤਾ, ਕਾਤਲ ਕਾਬੂ

Gurdaspur News : ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਚੰਦੂ ਮੰਝ ਵਿੱਚ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ 22 ਸਾਲਾ ਅਭੈ ਦੇ ਪਿਤਾ ਦਾਨਿਸ਼ ਅਨੁਸਾਰ ਕੁਝ ਦਿਨ ਪਹਿਲਾਂ ਉਸ ਦਾ ਆਪਣੇ ਗੁਆਂਢੀ ਨਾਲ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਨੂੰ ਲੈ ਕੇ ਰੰਜਿਸ਼ ਕਾਰਨ ਬੁੱਧਵਾਰ ਦੇਰ ਰਾਤ ਦੋਸ਼ੀ ਨੇ ਅਭੈ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਗੁਆਂਢੀ ਨਾਲ ਹੋਏ ਝਗੜੇ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਦੋਵਾਂ ਧਿਰਾਂ ਨੂੰ ਬੁਲਾ ਕੇ ਸਮਝੌਤਾ ਕਰਵਾਇਆ ਸੀ ਪਰ ਇਸੇ ਰੰਜਿਸ਼ ਕਾਰਨ ਗੁਆਂਢੀ ਰਾਜਪਾਲ ਨੇ ਉਸ ਦੇ ਲੜਕੇ ਨੂੰ ਇਕੱਲਾ ਦੇਖ ਕੇ ਅਚਾਨਕ ਉਸ 'ਤੇ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।

ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੁਨੀਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਸੀ ਥਾਣਾ ਇੰਚਾਰਜ ਕਿਲਾ ਲਾਲ ਸਿੰਘ ਪ੍ਰਭਜੋਤ ਸਿੰਘ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਮੁਲਜ਼ਮ ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

(For more news apart from young man was killed with a sharp weapon in Batala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement