ਮੋਦੀ ਸਰਕਾਰ ਨੂੰ ਉਲਟੀ ਪਵੇਗੀ ਮਸਲੇ ਨੂੰ ਲੰਬਾ ਖਿੱਚਣ ਦੀ ਚਾਲ : ਭਗਵੰਤ ਮਾਨ
Published : Dec 7, 2020, 1:18 am IST
Updated : Dec 7, 2020, 1:18 am IST
SHARE ARTICLE
image
image

ਮੋਦੀ ਸਰਕਾਰ ਨੂੰ ਉਲਟੀ ਪਵੇਗੀ ਮਸਲੇ ਨੂੰ ਲੰਬਾ ਖਿੱਚਣ ਦੀ ਚਾਲ : ਭਗਵੰਤ ਮਾਨ

ਚੰਡੀਗੜ, 6 ਦਸੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੁਧ ਕਿਸਾਨਾਂ ਵਲੋਂ 8 ਦਸੰਬਰ ਦੇ ਭਾਰਤ ਬੰਦ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਇਹ ਮਸਲਾ ਕਿਸੇ ਇਕ ਰਾਜਨੀਤਕ, ਧਾਰਮਕ ਜਾਂ ਸੂਬੇ ਦੇ ਇਕ ਵਰਗ ਦਾ ਨਹੀਂ ਹੈ, ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ, ਜੋ ਅਪਣੇ ਨਾਲ-ਨਾਲ ਅਪਣੇ ਖੇਤੀਬਾੜੀ ਪ੍ਰਧਾਨ ਦੇਸ਼ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ।
ਮਾਨ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਹਾਂ ਵਿਚ ਹਾਂ ਕਹਿ ਕੇ ਮਾਮਲੇ ਦਾ ਤੁਰਤ ਨਬੇੜਾ ਕਰਨ, ਨਹੀਂ ਤਾਂ ਇਸ ਅੰਦੋਲਨ ਨੂੰ ਲੰਬਾ ਖਿੱਚਣ ਦੀ ਚਾਲ ਸਰਕਾਰ ਨੂੰ ਹੀ ਉਲਟੀ ਪਵੇਗੀ। ਉਨ੍ਹਾਂ ਪਾਰਟੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੂਰੇ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਤੋਂ ਬਿਨਾਂ ਭਾਰਤ ਮਾਤਾ ਦੀ ਹੋਂਦ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਹਰ ਇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਇਸ ਸੰਘਰਸ਼ ਨੂੰ ਵਧਾ ਚੜ ਕੇ ਸਮਰਥਨ ਕਰੇ ਅਤੇ ਭਾਰਤ ਬੰਦ ਨੂੰ ਇਤਿਹਾਸਿਕ ਰੂਪ ਵਿੱਚ ਸਫ਼ਲ ਬਣਾਇਆ ਜਾਵੇ ।  
ਮਾਨ ਨੇ ਕਿਹਾ ਕਿ ਕਈ ਪ੍ਰਕਾਰ ਦੇ ਨਾਪਾਕ ਗਠਜੋੜ ਕਿਸਾਨ ਅੰਦੋਲਨ ਨੂੰ ਲੈ ਕੇ ਜਿੰਨੇ ਡਰੇ ਹੋਏ ਹਨ, ਉਨੀ ਹੀ ਕੋਸ਼ਿਸ਼ਾਂ ਕਰ ਰਹੇ ਹਨ ਕਿ ਕਿਵੇਂ ਵੀ ਇਸ ਅੰਦੋਲਨ ਨੂੰ ਕਮਜ਼ੋਰ ਅਤੇ ਖ਼ਤਮ ਕੀਤਾ ਜਾਵੇ। ਇਕ ਜਾਲ ਸਾਰੇ ਅੰਦੋਲਨਕਾਰੀ ਕਿਸਾਨਾਂ ਨੂੰ ਜੇਲਾਂ ਵਿਚ ਬੰਦ ਕਰਨ ਦਾ ਵੀ ਬੁਣਿਆ ਗਿਆ ਸੀ ਜਿਸ ਉੱਤੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਾਣੀ ਫੇਰ ਦਿਤਾ। ਭਗਵੰਤ ਮਾਨ ਨੇ ਕਿਹਾ ਕਿ ਸਾਰਿਆਂ ਦੀ ਭਲਾਈ ਇਸ ਵਿਚ ਹੈ ਕਿ ਕੇਂਦਰ ਸਰਕਾਰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਜਾਂ ਤੁਰਤ ਆਰਡੀਨੈਂਸ ਲਿਆ ਕੇ ਕਾਲੇ ਕਾਨੂੰਨਾਂ ਨੂੰ ਤੁਰਤ ਰੱਦ ਕਰੇ ਅਤੇ ਐਮਐਸਪੀ ਉੱਤੇ ਸਾਰੇ ਫ਼ਸਲਾਂ ਦੀ ਖ਼ਰੀਦ ਨੂੰ ਕਾਨੂੰਨੀ ਗਾਰੰਟੀ ਦੇਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement