Punjab News: ਗੁਰੂਘਰ 'ਚ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਸ਼ਖਸ ਮੌਕੇ 'ਤੇ ਕਾਬੂ
Published : Dec 7, 2023, 5:07 pm IST
Updated : Dec 7, 2023, 5:07 pm IST
SHARE ARTICLE
File Photo
File Photo

ਸ਼ਖਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਹੀ ਵਾਲਾ ਸੀ ਕਿ ਤੁਰੰਤ ਉਥੋਂ ਦੇ ਪ੍ਰਬੰਧਕ ਅਤੇ ਸੇਵਾਦਾਰਾਂ ਵੱਲੋਂ ਉਸ ਵਿਅਕਤੀ ਨੂੰ ਰੋਕ ਲਿਆ ਗਿਆ

 

Punjab News: ਪੰਜਾਬ ਵਿਚ ਆਏ ਦਿਨ ਗੁਰੂ ਘਰਾਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੌੜਾ ਫਾਟਕ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਸ਼ਹੀਦ ਦੁਸ਼ਟ ਦਮਨ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਹਮਣੇ ਆਈ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਵਿਅਕਤੀ ਆਉਂਦਾ ਹੈ ਤੇ ਪੌੜੀਆਂ ਰਾਹੀਂ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੁੰਦਾ ਹੈ।

ਸ਼ਖਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਹੀ ਵਾਲਾ ਸੀ ਕਿ ਤੁਰੰਤ ਉਥੋਂ ਦੇ ਪ੍ਰਬੰਧਕ ਅਤੇ ਸੇਵਾਦਾਰਾਂ ਵੱਲੋਂ ਉਸ ਵਿਅਕਤੀ ਨੂੰ ਰੋਕ ਲਿਆ ਗਿਆ ਤੇ ਉਸ ਦੀ ਕੋਸ਼ਿਸ਼ ਨਾਕਾਮ ਹੋ ਗਈ। ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਉਸ ਸ਼ਖਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਤੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਬੰਧਕਾਂ ਨੇ ਬਾਕੀ ਗੁਰੂਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਗੁਰੂ ਘਰਾਂ ਵਿਚ ਸ਼ਖਤ ਪਹਿਰਾ ਦਿੱਤਾ ਜਾਵੇ ਤਾਂ ਜੋ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। 

ਅੱਜ ਗੁਰੂਦੁਆਰਾ ਦੇ ਪ੍ਰਬੰਧਕਾਂ ਵੱਲੋਂ ਇਹ ਮੀਟਿੰਗ ਰੱਖੀ ਗਈ ਜਿਸ ਦੇ ਵਿਚ ਗੁਰੂਦੁਆਰਿਆਂ ਦੇ ਸਮੇਂ ਨੂੰ ਲੈ ਕੇ ਵਿਚਾਰਧਾਰਾ ਕੀਤੀ ਗਈ। ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਹੋਰ ਵੀ ਇਲਾਕੇ ਦੇ ਗੁਰੂਦੁਆਰਿਆਂ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਗਈ ਕਿ ਆਪਣੇ ਗੁਰੂਦੁਆਰਿਆਂ ਦੇ ਵਿਚ ਸਖ਼ਤ ਤੋਂ ਸਖ਼ਤ ਪਹਿਰਾ ਦਈਏ। ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਕਿ ਅਸੀਂ ਉਸ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰਵਾ ਦਿੱਤਾ ਹੈ। ਸਾਨੂੰ ਆਸ ਹੈ ਕਿ ਪੁਲਿਸ ਪ੍ਰਸ਼ਾਸਨ ਇਸ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗਾ।

ਗੁਰੂ ਘਰ ਵਿਚ ਇਸ ਤਰ੍ਹਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਬੇਹੱਦ ਮੰਦਭਾਗਾ ਹੈ ਹਾਲਾਂਕਿ ਇਸ ਸ਼ਖਸ ਵੱਲੋਂ ਬੇਅਦਬੀ ਦੀ ਕੋਸ਼ਿਸ਼ ਨਾਕਾਮ ਰਹੀ ਪਰ ਆਏ ਦਿਨ ਅਜਿਹੀਆਂ ਘਟਨਾਵਾਂ ਹੋਣੀਆਂ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਬੀਤੇ ਦਿਨ ਵੀ ਖਰੜ ਦੇ ਨੇੜਲੇ ਪਿੰਡ ਸਿੱਲ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਲਈ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। 

 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement