ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jan 8, 2019, 4:59 pm IST
Updated : Jan 8, 2019, 4:59 pm IST
SHARE ARTICLE
ਰਿਸ਼ਵਤ ਲੈਂਦਾ ਕਾਬੂ
ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ  ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ....

ਚੰਡੀਗੜ (ਸ.ਸ.ਸ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ  ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ 'ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ  ਉਸ ਵਲੋਂ ਉਸਾਰੇ  ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਰਿਸ਼ਵਤ ਲੈਂਦਾ ਕਾਬੂਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement