'ਆਪ' ਪਾਰਟੀ ਪੰਜਾਬ ਵਿਚ ਹੈ ਕਿਥੇ ਜਿਸ ਨਾਲ ਗਠਜੋੜ ਕਰਨ ਦੀ ਸੋਚੀਏ?
Published : Jan 8, 2019, 10:40 am IST
Updated : Jan 8, 2019, 10:40 am IST
SHARE ARTICLE
Amarinder Singh
Amarinder Singh

ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਭਰੋਸਾ ਪ੍ਰਗਟਾਇਆ.....

ਚੰਡੀਗੜ੍ਹ  (ਨੀਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫ਼ੈਸਲਾ ਕਾਂਗਰਸ ਹਾਈਕਮਾਂਡ ਵਲੋਂ ਲਿਆ ਜਾਣਾ ਹੈ। ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਇਕ ਗ਼ੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ।

ਉਨ੍ਹਾਂ ਨੇ ਤਿੰਨ ਸੂਬਿਆਂ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹੂੰਝਾ-ਫੇਰੂ ਜਿੱਤ ਲਈ ਰਾਹੁਲ ਗਾਂਧੀ ਨੂੰ ਵਧਾਈ ਦਿਤੀ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕੋਈ ਵੀ ਹੋਂਦ ਨਾ ਹੋਣ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿਚ ਗਠਜੋੜ ਨਾ ਕਰਨ ਦੀ ਕੋਈ ਵੀ ਜ਼ਰੂਰਤ ਨਾ ਹੋਣ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿਤੇ ਹਨ ਪਰ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ। 

ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵਲੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਦੇ ਸਬੰਧ ਵਿਚ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। 

ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਅਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫ਼ੰਡ ਪ੍ਰਾਪਤ ਨਹੀਂ ਹੋਇਆ। 

ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦੇਣ ਬਾਰੇ ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗ਼ੈਰ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਅਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਉਨ੍ਹਾਂ ਨੇ ਆਗਿਆ ਦਿਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੇਵਲ ਇਕ ਸਾਲ ਵਿਚ ਹੀ 4,14,275 ਕਿਸਾਨਾਂ ਦੇ 3,417 ਕਰੋੜ ਰੁਪਏ ਦੇ ਫ਼ਸਲੀ ਕਰਜ਼ੇ ਪਹਿਲਾਂ ਹੀ ਮਾਫ਼ ਕਰ ਦਿਤੇ ਹਨ

ਅਤੇ ਉਨ੍ਹਾਂ ਦੀ ਸਰਕਾਰ ਅਪਣੇ ਪਹਿਲਾਂ ਕੀਤੇ ਐਲਾਨ ਅਨੁਸਾਰ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਸ ਕਰ ਕੇ ਇਨ੍ਹਾਂ ਕਿਸਾਨਾਂ ਨੂੰ ਪੜਾਅਵਾਰ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ 10.25 ਲੱਖ ਕਿਸਾਨਾਂ ਵਿਚੋਂ ਤਕਰੀਬਨ ਤਿੰਨ ਲੱਖ ਰਹਿੰਦੇ ਕਿਸਾਨਾਂ ਦੇ ਕਰਜ਼ੇ ਛੇਤੀ ਹੀ ਮਾਫ਼ ਕਰ ਦਿਤੇ ਜਾਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement