ਬਟਾਲਾ ’ਚ ਵੱਡੀ ਵਾਰਦਾਤ, ਪਾਠ ਕਰਨ ਨੂੰ ਲੈ ਕੇ ਇਕ ਪਾਠੀ ਸਿੰਘ ਵਲੋਂ ਦੂਜੇ ਪਾਠੀ ਸਿੰਘ ਦਾ ਕਤਲ
Published : Jan 8, 2022, 1:51 pm IST
Updated : Jan 8, 2022, 1:51 pm IST
SHARE ARTICLE
Major incident in Batala
Major incident in Batala

ਪਾਠ ਕਰਨ ਦੇ ਸਮੇਂ ਨੂੰ ਲੈ ਕੇ ਆਪਸ 'ਚ ਭਿੜੇ ਗ੍ਰੰਥੀ

 

ਬਟਾਲਾ : ਬਟਾਲਾ ਦੇ ਨੇੜਲੇ ਪਿੰਡ ਦਬਾਵਾਲੀ ਤੋਂ ਦਿਲ ਨੂੰ ਦਹਿਲਾਉਣ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਥੇ ਦੋ ਪਾਠੀ ਸਿੰਘਾਂ ਵਿਚ ਕਿਸੇ ਦੇ ਘਰ ਵਿਚ ਚੱਲ ਰਹੇ ਸ੍ਰੀ ਅਖੰਡ ਸਾਹਿਬ ਦੇ ਪਾਠ ’ਚ ਡਿਊਟੀ ਕਰਨ ਨੂੰ ਲੈ ਕੇ ਤਕਰਾਰ ਹੋ ਗਈ। ਇਹ ਤਕਰਾਰ ਇੰਨੀ ਵੱਧ ਗਈ ਕਿ ਇਕ ਪਾਠੀ ਸਿੰਘ ਨੇ ਆਪਣੇ ਸਾਥੀ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

 

Death Death

ਉਧਰ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਬਟਾਲਾ ਹਸਪਤਾਲ ’ਚ ਕਰਵਾਇਆ ਜਾ ਰਿਹਾ ਹੈ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

DeathDeath

ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਦਾਬਾਵਾਲੀ ਵਿਖੇ ਪਿੰਡ ਦੇ ਨਿਵਾਸੀ ਅਵਤਾਰ ਸਿੰਘ ਦੇ ਘਰ ਲੜੀਵਾਰ 101 ਅਖੰਡ ਪਾਠ ਰੱਖੇ ਹੋਏ ਹਨ ਜਿਥੇ ਪਾਠੀ ਸਿੰਘ ਲਖਬੀਰ ਸਿੰਘ ਨਿਵਾਸੀ ਦਾਬਾਵਲੀ ਅਤੇ ਕਸ਼ਮੀਰ ਸਿੰਘ ਦਲੇਲਪੁਰ ਪਿਛਲੇ ਕੁਝ ਦਿਨਾਂ ਤੋਂ ਪਾਠ ਕਰਨ ਦੀ ਡਿਊਟੀ ਨਿਭਾ ਰਹੇ ਸਨ।

 

death Death

ਸਵੇਰ ਕਰੀਬ ਤਿੰਨ ਵਜੇ ਦੋਨਾਂ ਪਾਠੀ ਸਿੰਘਾਂ ਵਿਚਕਾਰ ਪਾਠ ਕਰਨ ਦੇ ਸਮੇ ਨੂੰ ਲੈ ਕੇ ਆਪਸੀ ਝਗੜਾ ਹੋ ਗਿਆ। ਇਸੇ ਦੌਰਾਨ ਪਾਠੀ ਸਿੰਘ ਲਖਬੀਰ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਪਾਠੀ ਸਿੰਘ ਕਸ਼ਮੀਰ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement