ਪੰਜਾਬ ਦੇ ਲੋਕਾਂ ਨੇ ਸੱਤਾ ‘ਆਪ’ ਨੂੰ ਸੌਪਣ ਦਾ ਪੱਕਾ ਮਨ ਬਣਾਇਆ: ਭਗਵੰਤ ਮਾਨ
Published : Jan 8, 2022, 7:00 pm IST
Updated : Jan 8, 2022, 7:00 pm IST
SHARE ARTICLE
Bhagwant Mann
Bhagwant Mann

ਕਿਹਾ- ਲੋਕ 14 ਫਰਵਰੀ ਨੂੰ ਆਪਣੇ ਹੱਥਾਂ ਨਾਲ ਲਿਖਣਗੇ ਪੰਜਾਬ ਦੀ ਨਵੀਂ ਕਿਸਮਤ

 

ਚੰਡੀਗੜ੍: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਐਲਾਨਣ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ। ਮਾਨ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਸ਼ਾਂਤਮਈ ਪੰਜਾਬ ਬਣਾਉਣ ਲਈ 14 ਫਰਵਰੀ ਨੂੰ ਨਵੀਂ ਇਬਾਰਤ ਆਪਣੇ ਹੱਥਾਂ ਨਾਲ ਲਿਖਣ ਦੀ ਅਪੀਲ ਵੀ ਕੀਤੀ।

Bhagwant MannBhagwant Mann

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਭਗਵੰਤ ਮਾਨ ਦਾ ਟਵੀਟ ਜਾਰੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਘਰਾਂ ਤੋਂ ਵੱਡੀ ਗਿਣਤੀ ’ਚ ਬਾਹਰ ਨਿਕਲਣ ਅਤੇ ਆਪਣੇ ਹੱਥਾਂ ਨਾਲ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ਦੀ ਨਵੀਂ ਕਿਸਮਤ ਲਿਖਣ। ਸੂਬੇ ਦੇ ਵੋਟਰ ਆਪਣੀਆਂ ਵੋਟਾਂ ਪਾ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬ ਵਾਸੀਆਂ ਨੂੰ ਲੁੱਟਣ ਅਤੇ ਕੁੱਟਣ ਵਾਲਿਆਂ ਨੂੰ ਪੰਜਾਬ ਦੀ ਸੱਤਾ ਤੋਂ ਦੂਰ ਕਰਨ, ਤਾਂ ਜੋ ਕਰਜ਼ੇ, ਡਰੱਗ, ਮਾਫੀਆ ਅਤੇ ਭ੍ਰਿਸ਼ਟਾਚਾਰ ਵਿੱਚ ਡੁਬੇ ਪੰਜਾਬ ਨੂੰ ਮੁੜ ਸੋਹਣਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ।

Aam Aadmi Party Aam Aadmi Party

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਪੱਕਾ ਮਨ ਬਣ ਲਿਆ ਹੈ। ਪਾਰਟੀ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਵਿੱਚ ਪੰਜਾਬ ਵਾਸੀ ਆਪੋ-ਆਪਣੇ ਸਾਧਨਾਂ ਨਾਲ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਕੇਜਰੀਵਾਲ ਦੀਆਂ ਗਰੰਟੀਆਂ ਨੂੰ ਖੁੱਲ੍ਹੇ ਮਨ ਨਾਲ ਸਮਰਥਨ ਦੇ ਰਹੇ ਹਨ। ਇਸ ਲਈ 10 ਮਾਰਚ ਨੂੰ ਆਉਣ ਵਾਲੇ ਨਤੀਜੇ ਪੰਜਾਬ ਦੇ ਲੋਕਾਂ ਦੀ ਜਿੱਤ ਦਾ ਐਲਾਨ ਕਰਨਗੇ।

TweetTweet

ਮਾਨ ਨੇ ਟਵੀਟ ਕੀਤਾ, ‘‘ ਪੰਜਾਬੀਓ, ... ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ 14 ਫਰਵਰੀ .... ਤਿਆਰ ਹੋ ਜਾਓ, ... 10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ.... ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।’’ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸਨ ਦੇ ਫ਼ੈਸਲਿਆਂ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਿਰਪੱਖ, ਸ਼ਾਂਤਮਈ ਅਤੇ ਸੰਵਿਧਾਨਕ ਤਰੀਕੇ ਨਾਲ ਚੋਣਾ ਕਰਵਾਈਆਂ ਜਾਣਗੀਆਂ, ਤਾਂ ਜੋ ਲੋਕਤੰਤਰ ਵਿੱਚ ਲੋਕਾਂ ਦਾ ਹੋਰ ਵਿਸ਼ਵਾਸ ਪੱਕਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement