Punjab Weather: ਉੱਤਰ ਭਾਰਤ ’ਚ ਸੀਤ ਲਹਿਰ ਜਾਰੀ; ਪੰਜਾਬ ਵਿਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਪੇਸ਼ੀਨਗੋਈ
Published : Jan 8, 2024, 8:59 am IST
Updated : Jan 8, 2024, 10:02 am IST
SHARE ARTICLE
Cold wave continues in North India
Cold wave continues in North India

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਵਿਚ ਮੌਸਮ ਖ਼ਰਾਬ ਰਹੇਗਾ।

Punjab Weather: ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪਛਮੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ‘ਠੰਢੇ ਦਿਨ’ ਤੋਂ ‘ਬਹੁਤ ਠੰਢੇ ਦਿਨ’ ਦੀ ਸਥਿਤੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁੱਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਵਾਂ ਸੂਬਿਆਂ ਵਿਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਆਰੇਂਜ ਅਲਰਟ ਜਾਰੀ ਹੈ। ਉੱਤਰੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ ਲਗਾਤਾਰ ਸੀਤ ਲਹਿਰ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਦੇ 5 ਜ਼ਿਲ੍ਹਿਆਂ ਵਿਚ ਠੰਢ ਦਾ ਯੈਲੋ ਅਲਰਟ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਵਿਚ ਮੌਸਮ ਖ਼ਰਾਬ ਰਹੇਗਾ। ਹਰਿਆਣਾ ਵਿਚ ਮਹਿੰਦਰਗੜ੍ਹ, ਰੇਵਾੜੀ, ਨੂਹ ਅਤੇ ਪਲਵਲ ਵਿਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਸੰਗਰੂਰ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਵਿਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਜਤਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਇਲਾਵਾ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਨਾਭਾ, ਅਮਲੋਹ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੇਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਚਬੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਵਿਚ ਸੰਘਣੀ ਧੁੰਦ ਦੀ ਸੰਭਾਵਨਾ ਹੈ।

ਧੁੰਦ ਕਾਰਨ ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ 7 ਉਡਾਣਾਂ ਰੱਦ ਕਰ ਦਿਤੀਆਂ ਗਈਆਂ ਜਦਕਿ 10 ਉਡਾਣਾਂ ਲੇਟ ਹੋਈਆਂ। ਰੱਦ ਕੀਤੀਆਂ ਉਡਾਣਾਂ ਵਿਚ ਚੰਡੀਗੜ੍ਹ-ਮੁੰਬਈ, ਚੰਡੀਗੜ੍ਹ-ਪੁਣੇ, ਚੰਡੀਗੜ੍ਹ-ਦਿੱਲੀ, ਚੰਡੀਗੜ੍ਹ-ਜੈਪੁਰ, ਚੰਡੀਗੜ੍ਹ-ਅਹਿਮਦਾਬਾਦ, ਚੰਡੀਗੜ੍ਹ-ਬੈਂਗਲੁਰੂ ਸ਼ਾਮਲ ਹਨ। ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ ਤਿੰਨ ਉਡਾਣਾਂ ਅਪਣੇ ਨਿਰਧਾਰਤ ਸਮੇਂ ਤੋਂ ਲਗਭਗ 2 ਤੋਂ 3 ਘੰਟੇ ਦੇਰੀ ਨਾਲ ਰਵਾਨਾ ਹੋਈਆਂ। ਜਦਕਿ ਸੱਤ ਉਡਾਣਾਂ 20 ਤੋਂ 35 ਮਿੰਟ ਦੀ ਦੇਰੀ ਨਾਲ ਚੱਲੀਆਂ।

(For more Punjabi news apart from Punjab Weather Cold wave continues in North India, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement